ਸ਼ਹੀਦ ਗੁਰਦੀਪ ਸਿੰਘ ਦਾ ਜੱਦੀ ਪਿੰਡ ਮਹਿਲਾਂ ਵਿਖੇ ਸਰਕਾਰੀ ਤੇ ਫੌਜੀ ਸਨਮਾਨਾਂ ਨਾਲ ਅੰਤਮ ਸੰਸਕਾਰ
ਦਿੜ੍ਹਬਾ ਮੰਡੀ, 26 ਫਰਵਰੀ (ਜਸਵੀਰ ਸਿੰਘ ਔਜਲਾ)- ਮਨੀਪੁਰ ਵਿਖੇ ਹਾਲ ਹੀ ਵਿਚ ਹੋਈ ਗੋਲੀਬਾਰੀ ਦੌਰਾਨ ਸ਼ਹੀਦ ਹੋਏ ਭਾਰਤੀ ਫ਼ੌਜ ਦੇ ਹੌਲਦਾਰ ਸ. ਗੁਰਦੀਪ ਸਿੰਘ ਦੀ ਮ੍ਰਿਤਕ ਦੇਹ ਦਾ ਅੱਜ ਉਨ੍ਹਾਂ ਦੇ ਜੱਦੀ ਪਿੰਡ ਮਹਿਲਾਂ ਵਿਖੇ ਸਰਕਾਰੀ ਅਤੇ ਫੌਜੀ ਸਨਮਾਨਾਂ ਨਾਲ ਅੰਤਮ ਸੰਸਕਾਰ ਕੀਤਾ ਗਿਆ। ਸ਼ਹੀਦ ਗੁਰਦੀਪ ਸਿੰਘ ਨੂੰ ਪਰਿਵਾਰਕ ਮੈਂਬਰਾਂ ਦੇ ਨਾਲ-ਨਾਲ ਹਜ਼ਾਰਾਂ ਲੋਕਾਂ ਨੇ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ ਦਿੱਤੀ। ਸ਼ਹੀਦ ਨੂੰ ਫ਼ੌਜੀ ਜਵਾਨਾਂ ਦੀ ਇਕ ਟੁਕੜੀ ਵਲੋਂ ਹਥਿਆਰ ਝੁਕਾ ਕੇ ਸਲਾਮੀ ਦਿੱਤੀ ਗਈ, ਜਿਸ ਤੋਂ ਬਾਅਦ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਰੀਥ ਰੱਖ ਕੇ ਸ਼ਰਧਾਂਜਲੀ ਭੇਟ ਕੀਤੀ ਗਈ। ਪੰਜਾਬ ਸਰਕਾਰ ਦੀ ਤਰਫੋਂ ਐਸ.ਡੀ.ਐਮ. ਸੁਨਾਮ ਗਗਨਦੀਪ ਸਿੰਘ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦੀ ਤਰਫੋਂ ਉਨ੍ਹਾਂ ਦੇ ਓ.ਐਸ.ਡੀ. ਤਪਿੰਦਰ ਸਿੰਘ ਸੋਹੀ ਵਲੋਂ ਸ਼ਹੀਦ ਦੀ ਮ੍ਰਿਤਕ ਦੇਹ ‘ਤੇ ਰੀਥ ਰੱਖਣ ਦੀ ਰਸਮ ਅਦਾ ਕਰਦੇ ਹੋਏ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਪੰਜਾਬ ਪੁਲਿਸ ਤਰਫੋਂ ਡੀ.ਐਸ.ਪੀ. ਡਾ. ਆਰ.ਕੇ. ਬਾਜਵਾ ਵੱਲੋਂ ਸ਼ਰਧਾਂਜਲੀ ਦਾ ਫੁੱਲ ਭੇਟ ਕੀਤੇ ਗਏ।
;
;
;
;
;
;
;
;