JALANDHAR WEATHER

ਟਿੱਪਰ ਨਾਲ ਟਕਰਾਉਣ ਕਾਰਨ ਨੌਜਵਾਨ ਦੀ ਮੌਤ

ਜਗਰਾਉਂ ( ਲੁਧਿਆਣਾ), 26 ਫਰਵਰੀ ( ਕੁਲਦੀਪ ਸਿੰਘ ਲੋਹਟ)- ਜਗਰਾਉਂ -ਜਲੰਧਰ ਰੋਡ 'ਤੇ ਇਕ ਟਿੱਪਰ ਨਾਲ ਟਕਰਾਉਣ ਕਾਰਨ 26 ਸਾਲਾ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ ਗੁਰਸਿਮਰਨ ਸਿੰਘ (26) ਵਾਸੀ ਗਿੱਦੜਵਿੰਡੀ ਵਜੋਂ ਹੋਈ ਹੈ। ਗੁਰਸਿਮਰਨ ਸਿੰਘ ਜੋ ਆਪਣੇ ਪਲੈਟੀਨਾ ਮੋਟਰਸਾਈਕਲ ਨੰਬਰ PB-25-1-8037 'ਤੇ ਸਵਾਰ ਹੋ ਕੇ ਜਗਰਾਉਂ ਨੂੰ ਜਾ ਰਿਹਾ ਸੀ ਤਾਂ ਜਦੋਂ ਉਹ ਪੈਟਰੋਲ ਪੰਪ ਤੋਂ ਤੇਲ ਪਵਾ ਕੇ ਆਪਣੀ ਸਾਈਡ 'ਤੇ ਚੜ੍ਹਨ ਲੱਗਾ ਤਾਂ ਜਗਰਾਉਂ ਸਾਈਡ ਤੋਂ ਆ ਰਹੇ ਟਟਿੱਪਰ PB-10-KD-0196 ਨਾਲ ਮੋਟਰਸਾਈਕਲ ਨਾਲ ਟੱਕਰ ਹੋ ਗਈ। ਜਿਸ ਨਾਲ ਉਹ ਮੋਟਰਸਾਈਕਲ ਤੋਂ ਬੁੜਕ ਕੇ ਸੜਕ 'ਤੇ ਡਿੱਗ ਗਿਆ, ਜਿਸ ਨਾਲ ਉਸਦੇ ਮੱਥੇ, ਸਿਰ, ਮੂੰਹ ਅਤੇ ਹੋਰ ਗੰਭੀਰ ਸੱਟਾਂ ਲੱਗੀਆ ਤੇ ਮੋਟਰਸਾਈਕਲ ਦਾ ਵੀ ਕਾਫੀ ਨੁਕਸਾਨ ਹੋਇਆ। ਗੁਰਸਿਮਰਨ ਸਿੰਘ ਨੂੰ ਜ਼ਖਮੀ ਹਾਲਤ ਵਿਚ ਸਿਵਲ ਹਸਪਤਾਲ ਜਗਰਾਉਂ ਦੀ ਐਮਰਜੈਂਸੀ ਵਿਚ ਇਲਾਜ ਲਈ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਗੁਰਸਿਮਰਨ ਸਿੰਘ ਨੂੰ ਮ੍ਰਿਤਕ ਕਰਾਰ ਦਿੱਤਾ। ਮਾਮਲੇ ਦੀ ਜਾਂਚ ਕਰ ਰਹੇ ਏ. ਐਸ. ਆਈ. ਪਰਮਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ 'ਤੇ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ