ਲੁਟੇਰਿਆਂ ਨੇ ਸ਼ਰੇਆਮ ਚਲਾਈਆਂ ਗੋਲ਼ੀਆਂ, ਮੋਟਰਸਾਈਕਲ ਖੋਹ ਕੇ ਫਰਾਰ
ਨਕੋਦਰ, (ਜਲੰਧਰ) 26 ਫਰਵਰੀ- ਨਕੋਦਰ ਦੇ ਬੱਸ ਸਟੈਂਡ ਤੋਂ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇਥੇ ਲੁਟੇਰੇ ਸ਼ਰੇਆਮ ਗੋਲੀਆਂ ਚਲਾ ਕੇ ਇਕ ਮੋਟਰਸਾਈਕਲ ਖੋਹ ਕੇ ਫਰਾਰ ਹੋ ਗਏ। ਹੈਰਾਨ ਕਰਨ ਵਾਲੀ ਗੱਲ ਤਾਂ ਇਹ ਹੈ ਕਿ ਜਿਸ ਸਮੇਂ ਇਹ ਵਾਰਦਾਤ ਹੋਈ, ਉਸ ਸਮੇਂ ਬੱਸ ਸਟੈਂਡ ਵਿਚ 100 ਤੋਂ ਵੱਧ ਸਵਾਰੀਆਂ ਮੌਜੂਦ ਸਨ। ਪਰ ਲੁਟੇਰਿਆਂ ਦੇ ਹੌਸਲੇ ਇੰਨੇ ਬੁਲੰਦ ਸਨ ਕਿ ਉਨ੍ਹਾਂ ਨੇ ਕਿਸੇ ਦੀ ਕੋਈ ਪਰਵਾਹ ਨਹੀਂ ਕੀਤੀ।
ਇਸ ਘਟਨਾ ਨਾਲ ਸ਼ਹਿਰ ਵਿਚ ਦਹਿਸ਼ਤ ਦਾ ਮਾਹੌਲ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
;
;
;
;
;
;
;
;