ਅੰਤ ਵਿਚ ਸੱਚ ਦੀ ਜਿੱਤ ਹੋਈ ਹੈ- ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ
ਚੰਡੀਗੜ੍ਹ, 27 ਫਰਵਰੀ - ਅਰਵਿੰਦ ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਨੂੰ ਕਥਿਤ ਸ਼ਰਾਬ ਘੁਟਾਲੇ ’ਚ ਅਦਾਲਤ ਵਲੋਂ ਬਰੀ ਕੀਤੇ ਜਾਣ ਤੋਂ ਬਾਅਦ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਅੰਤ ਵਿਚ ਸੱਚ ਦੀ ਜਿੱਤ ਹੋਈ ਹੈ ਅਤੇ ਅਦਾਲਤ ਨੇ ਸਾਬਤ ਕਰ ਦਿੱਤਾ ਹੈ ਕਿ ਇਹ ਸਾਰਾ ਕੇਸ ਸਿਆਸਤ ਤੋਂ ਪ੍ਰੇਰਿਤ ਸੀ।
ਉਨ੍ਹਾਂ ਕਿਹਾ ਕਿ ਮਨੀਸ਼ ਸਿਸੋਦੀਆ ਅਤੇ ਕੇਜਰੀਵਾਲ ਨੂੰ ਦਿੱਲੀ ਦੇ ਸਿੱਖਿਆ ਅਤੇ ਸਿਹਤ ਮਾਡਲ ਨੂੰ ਰੋਕਣ ਲਈ ਬਣਾਇਆ ਨਿਸ਼ਾਨਾ ਬਣਾਇਆ ਗਿਆ ਸੀ। ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰਕੇ ਵਿਰੋਧੀ ਧਿਰ ਦੀਆਂ ਸਰਕਾਰਾਂ ਨੂੰ ਅਸਥਿਰ ਕਰਨ ਦੀ ਕੋਸ਼ਿਸ਼ ਕੀਤੀ ਗਈ, ਪਰ ਨਿਆਂਪਾਲਿਕਾ ਨੇ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਕਰ ਦਿੱਤਾ।
;
;
;
;
;
;
;
;
;