ਆਮ ਆਦਮੀ ਪਾਰਟੀ ਲਗਾਤਾਰ ਵੱਧਦੀ ਰਹੇਗੀ ਅੱਗੇ- ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ
ਚੰਡੀਗੜ੍ਹ, 27 ਫਰਵਰੀ (ਅਜਾਇਬ ਸਿੰਘ ਔਜਲਾ) - ਆਮ ਆਦਮੀ ਪਾਰਟੀ ਦਾ ਸੂਰਜ ਪੂਰੇ ਦੇਸ਼ ਵਿਚ ਚਮਕੇਗਾ । ਦੇਸ਼ ਦੀ ਸਭ ਤੋਂ ਵੱਡੀ ਕੁਰਸੀ ’ਤੇ ਬੈਠੇ ਤੁਸੀਂ ਸਾਜਿਸ਼ ਰਚੀ ਪਰ ਦੇਸ਼ ਦੇ ਸੰਵਿਧਾਨ ਦੇ ਮੱਦੇਨਜ਼ਰ ਅਰਵਿੰਦ ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਪ੍ਰਤੀ ਅਦਾਲਤ ਵਲੋਂ ਜੋ ਫੈਸਲਾ ਲਿਆ ਗਿਆ, ਉਹ ਬਹੁਤ ਸਲਾਹੁਣਯੋਗ ਹੈ। ਇਹ ਗੱਲ ਅੱਜ ਚੰਡੀਗੜ੍ਹ ਵਿਖੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਮ ਆਦਮੀ ਪਾਰਟੀ ਦੇ ਮੁੱਖ ਦਫਤਰ ਸੈਕਟਰ 39 ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਂਝੀ ਕੀਤੀ। ਹਰਜੋਤ ਸਿੰਘ ਬੈਂਸ ਨੇ ਇਹ ਵੀ ਦਾਅਵਾ ਕੀਤਾ ਕਿ 2027 ਦੀਆਂ ਚੋਣਾਂ ਵਿਚ ਪੰਜਾਬ ਵਿਚ ਭਗਵੰਤ ਮਾਨ ਦੀ ਸਰਕਾਰ ਹੋਰ ਵੀ ਰਿਕਾਰਡ ਤੋੜ ਜਿੱਤ ਨਾਲ ਸਾਹਮਣੇ ਆਵੇਗੀ। ਉਹਨਾਂ ਇਹ ਵੀ ਕਿਹਾ ਕਿ 2022 ਦੇ ਚੋਣਾਂ ਦੇ ਰਿਕਾਰਡ ਨੂੰ ਵੀ ਤੋੜਦੇ ਹੋਏ ਆਮ ਆਦਮੀ ਪਾਰਟੀ ਅੱਗੇ ਵਧੇਗੀ।
;
;
;
;
;
;
;
;
;