JALANDHAR WEATHER

ਮੈਂ ਕੇਜਰੀਵਾਲ ਤੇ ਸਿਸੋਦੀਆ ਨੂੰ ਜ਼ਮਾਨਤ ’ਤੇ ਦਿੰਦਾ ਹਾਂ ਵਧਾਈ- ਰਾਜਾ ਵੜਿੰਗ

ਚੰਡੀਗੜ੍ਹ, 27 ਫਰਵਰੀ- ਦਿੱਲੀ ਸ਼ਰਾਬ ਨੀਤੀ ਮਾਮਲੇ ਵਿਚ ਅਰਵਿੰਦ ਕੇਜਰੀਵਾਲ ਸਮੇਤ ਸਾਰੇ ਦੋਸ਼ੀਆਂ ਨੂੰ ਬਰੀ ਕੀਤੇ ਜਾਣ 'ਤੇ ਪੰਜਾਬ ਕਾਂਗਰਸ ਦੇ ਮੁਖੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਗੰਭੀਰ ਦੋਸ਼ ਲਗਾਏ ਅਤੇ ਉਨ੍ਹਾਂ ਨੂੰ 1.5 ਸਾਲ ਕੈਦ ਕੀਤਾ। ਉਨ੍ਹਾਂ ਕਿਹਾ ਕਿ ਜੇਕਰ ਕੋਈ ਗੰਭੀਰ ਦੋਸ਼ ਨਹੀਂ ਸਨ, ਤਾਂ ਉਨ੍ਹਾਂ ਨੂੰ ਕੈਦ ਕਿਉਂ ਕੀਤਾ ਗਿਆ? ਅਤੇ ਜੇ ਸਨ, ਤਾਂ ਉਨ੍ਹਾਂ ਨੂੰ ਕਿਵੇਂ ਬਰੀ ਕੀਤਾ ਗਿਆ? ਭਾਜਪਾ, ਮੋਦੀ ਜੀ, ਅਮਿਤ ਸ਼ਾਹ ਅਤੇ ਕੇਜਰੀਵਾਲ ਬਿਹਤਰ ਜਵਾਬ ਦੇ ਸਕਦੇ ਹਨ। ਖੈਰ, ਮੈਂ ਉਨ੍ਹਾਂ ਨੂੰ ਜ਼ਮਾਨਤ 'ਤੇ ਵਧਾਈ ਦਿੰਦਾ ਹਾਂ।

ਉਨ੍ਹਾਂ ਇਹ ਵੀ ਕਿਹਾ ਕਿ ਕਿਸੇ ਨੂੰ ਬਰੀ ਕੀਤਾ ਜਾਵੇ ਜਾਂ ਜੇਲ੍ਹ ਭੇਜਿਆ ਜਾਵੇ, ਇਸ ਨਾਲ ਪੰਜਾਬ ਦੇ ਲੋਕਾਂ ਨੂੰ ਕੋਈ ਫ਼ਰਕ ਨਹੀਂ ਪੈਂਦਾ। ਉਨ੍ਹਾਂ ਨੂੰ ਸਿਰਫ਼ ਇਸ ਗੱਲ ਦੀ ਚਿੰਤਾ ਹੈ ਕਿ ਕੀ ਅਸੀਂ, ਆਮ ਆਦਮੀ ਪਾਰਟੀ ਦੀ ਸਰਕਾਰ ਜੋ ਅਸੀਂ ਬਣਾਈ ਸੀ, ਉਸ ਨੇ ਇਨਸਾਫ਼ ਦਿੱਤਾ ਜਾਂ ਨਹੀਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ