JALANDHAR WEATHER

ਕੇਜਰੀਵਾਲ ਤੇ ਸਿਸੋਦੀਆ ਨੂੰ ਅਦਾਲਤ ਵਲੋਂ ਬਰੀ ਕਰਨ ਦੇ ਫੈਸਲੇ ਦਾ ਵਿਧਾਇਕ ਗੈਰੀ ਬੜਿੰਗ ਵਲੋਂ ਸਵਾਗਤ

ਅਮਲੋਹ, 27 ਫਰਵਰੀ (ਕੇਵਲ ਸਿੰਘ)- ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਦਿੱਲੀ ਦੀ ਅਦਾਲਤ ਵਲੋਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਸੀਨੀਅਰ ਨੇਤਾ ਮਨੀਸ਼ ਸਿਸੋਦੀਆ ਨੂੰ ਆਬਕਾਰੀ ਨੀਤੀ ਮਾਮਲੇ ਵਿਚ ਬਰੀ ਕਰਨ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ ਸੱਚ ਦੀ ਜਿੱਤ ਹੈ ਅਤੇ ਇਸ ਨਾਲ ਲੋਕਾਂ ਦਾ ਅਦਾਲਤ ਅਤੇ ਕਾਨੂੰਨ ‘ਤੇ ਭਰੋਸਾ ਹੋਰ ਵਧਿਆ ਹੈ। ਬੜਿੰਗ ਨੇ ਕਿਹਾ ਕਿ ਕਾਫੀ ਸਮੇਂ ਤੋਂ ਇਸ ਮਾਮਲੇ ਨੂੰ ਲੈ ਕੇ ਰਾਜਨੀਤੀ ਹੋ ਰਹੀ ਸੀ ਪਰ ਹੁਣ ਅਦਾਲਤ ਨੇ ਸਾਫ਼ ਕਰ ਦਿੱਤਾ ਹੈ ਕਿ ਨਿਆਂ ਸਬੂਤਾਂ ਦੇ ਆਧਾਰ ‘ਤੇ ਹੀ ਹੁੰਦਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਿਰੁੱਧ ਰਚਿਆ ਗਿਆ ਕਥਿਤ ਸ਼ਰਾਬ ਘੁਟਾਲਾ ਦਰਅਸਲ ਇਕ ਸਿਆਸੀ ਸਾਜ਼ਿਸ਼ ਸੀ। ਕੇਂਦਰ ਦੀ ਭਾਜਪਾ ਸਰਕਾਰ ਨੇ ਪਾਰਟੀ ਦੀ ਸਾਖ ਖਰਾਬ ਕਰਨ ਦੀ ਕੋਸ਼ਿਸ਼ ਕੀਤੀ, ਪਰ ਆਖਿਰਕਾਰ ਅਦਾਲਤ ਵਿਚ ਸੱਚ ਸਾਹਮਣੇ ਆ ਗਿਆ ਅਤੇ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਹੋ ਗਿਆ। ਵਿਧਾਇਕ ਬੜਿੰਗ ਨੇ ਕਿਹਾ ਕਿ ਇਹ ਸਿਰਫ਼ ਪਾਰਟੀ ਦੀ ਨਹੀਂ, ਸਗੋਂ ਦੇਸ਼ ਦੇ ਲੋਕਤੰਤਰ ਅਤੇ ਨਿਆਂਪਾਲਿਕਾ ਵਿਚ ਭਰੋਸੇ ਦੀ ਵੀ ਜਿੱਤ ਹੈ। ਉਨ੍ਹਾਂ ਦੁਹਰਾਇਆ ਕਿ ਪਹਿਲਾਂ ਵੀ ਕਿਹਾ ਜਾਂਦਾ ਸੀ ਕਿ ਇਕ ਧੇਲੇ ਦਾ ਵੀ ਘੁਟਾਲਾ ਨਹੀਂ ਹੋਇਆ ਅਤੇ ਹੁਣ ਅਦਾਲਤ ਦੇ ਫੈਸਲੇ ਨਾਲ ਇਹ ਗੱਲ ਸਾਬਤ ਹੋ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ