ਹਰਿਮੰਦਰ ਸਾਹਿਬ ਵਿਖੇ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਆਏ ਹਾਂ: ਕੇਜਰੀਵਾਲ, ਭਗਵੰਤ ਮਾਨ
ਅੰਮ੍ਰਿਤਸਰ, 12 ਮਾਰਚ (ਜਸਵੰਤ ਸਿੰਘ ਜੱਸ, ਸੁਰਿੰਦਰ ਪਾਲ ਸਿੰਘ ਵਰਪਾਲ)- ਅੱਜ ਸ਼ਾਮ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਸੂਚਨਾ ਕੇਂਦਰ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਉਹ ਆਪਣੇ ਪਰਿਵਾਰਾਂ ਸਮੇਤ ਅਕਾਲ ਪੁਰਖ ਦਾ ਸ਼ੁਕਰਾਨਾ ਕਰਨ ਅਤੇ ਗੁਰੂ ਸਾਹਿਬ ਦਾ ਅਸ਼ੀਰਵਾਦ ਲੈਣ ਲਈ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਏ ਹਨ। ਸ੍ਰੀ ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਨੂੰ ਝੂਠੇ ਕੇਸ ਵਿਚ ਫਸਾਇਆ ਗਿਆ ਸੀ, ਪਰ ਗੁਰੂ ਸਾਹਿਬ ਦੀ ਕਿਰਪਾ ਨਾਲ ਮਾਣਯੋਗ ਅਦਾਲਤ ਵਲੋਂ ਉਨ੍ਹਾਂ ਨੂੰ ਇਨਸਾਫ ਦਿੰਦਿਆਂ ਬਰੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਹ ਗੁਰੂ ਸਾਹਿਬ ਦਾ ਅੱਜ ਸ਼ੁਕਰਾਨਾ ਕਰਨ ਪੁੱਜੇ ਹਨ। ਸ੍ਰੀ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸਾਰੇ ਚੋਣ ਵਾਅਦੇ ਪੂਰੇ ਕੀਤੇ ਗਏ ਹਨ ਅਤੇ ਆਉਂਦੇ ਸਮੇਂ ਵਿਚ ਪੰਜਾਬ ਨੂੰ ਹੋਰ ਖੁਸ਼ਹਾਲ ਬਣਾਉਣ ਲਈ ਪ੍ਰੋਗਰਾਮ ਉਲੀਕੇ ਗਏ ਹਨ।
;
;
;
;
;
;
;
;
;