JALANDHAR WEATHER

ਸ਼ੇਖੂਪੁਰ ਵਿਖੇ ਇਕ ਘਰ ’ਚੋਂ ਅਣਪਛਾਤੇ 75 ਲੱਖ ਦਾ ਸੋਨਾ, ਨਕਦੀ ਤੇ ਹੋਰ ਸਾਮਾਨ ਲੈ ਕੇ ਫ਼ਰਾਰ

ਕਪੂਰਥਲਾ, 12 ਮਾਰਚ (ਵਿਸ਼ੇਸ਼ ਪ੍ਰਤੀਨਿਧ)-ਬੀਤੀ ਰਾਤ ਸ਼ੇਖੂਪੁਰ ਦੇ ਵਾਰਡ ਨੰਬਰ 34 ਵਿਚ ਕੁੱਝ ਅਣਪਛਾਤੇ ਵਿਅਕਤੀ ਇਕ ਕੋਠੀ ਵਿਚੋਂ ਲਗਭਗ 75 ਲੱਖ ਰੁਪਏ ਦਾ ਸੋਨਾ, ਨਕਦੀ ਤੇ ਹੋਰ ਸਾਮਾਨ ਚੋਰੀ ਕਰਕੇ ਲੈ ਗਏ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹ ਪਰਿਵਾਰ ਸਮੇਤ ਰਾਤ ਹੁਸ਼ਿਆਰਪੁਰ ਵਿਚ ਇਕ ਵਿਆਹ ਸੰਬੰਧੀ ਸਮਾਗਮ ਵਿਚ ਸ਼ਾਮਲ ਹੋਣ ਲਈ ਰਾਤ 9 ਵਜੇ ਘਰੋਂ ਗਏ ਸਨ ਤੇ ਜਦੋਂ ਉਹ ਲਗਭਗ ਢਾਈ ਵਜੇ ਦੇ ਕਰੀਬ ਵਾਪਸ ਘਰ ਪਰਤੇ ਤਾਂ ਘਰ ਦੇ ਤਾਲੇ ਟੁੱਟੇ ਹੋਏ ਸਨ ਤੇ ਜਦੋਂ ਅੰਦਰ ਵੜ ਕੇ ਦੇਖਿਆ ਤਾਂ ਅਲਮਾਰੀਆਂ ਦੇ ਲੋਕ ਟੁੱਟੇ ਹੋਣ ਤੋਂ ਬਾਅਦ ਜਦੋਂ ਘਰ ਵਿਚ ਪਏ ਸੋਨੇ ਤੇ ਹੋਰ ਸਾਮਾਨ ਦੀ ਭਾਲ ਕੀਤੀ ਗਈ ਤਾਂ ਸਭ ਕੁੱਝ ਚੋਰੀ ਹੋ ਚੁੱਕਾ ਸੀ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਅਣਪਛਾਤੇ ਵਿਅਕਤੀ ਚੋਰੀ ਦੀ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਘਰ ਵਿਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦਾ ਡੀ.ਵੀ.ਆਰ. ਵੀ ਚੁੱਕ ਕੇ ਆਪਣੇ ਨਾਲ ਲੈ ਗਏ। ਪ੍ਰਭਾਵਿਤ ਪਰਿਵਾਰ ਵਲੋਂ ਇਸ ਸੰਬੰਧੀ ਥਾਣਾ ਸਿਟੀ ਪੁਲਿਸ ਨੂੰ ਸੂਚਿਤ ਕੀਤਾ ਗਿਆ ਤੇ ਪੁਲਿਸ ਨੇ ਘਰ ਵਿਚ ਪਹੁੰਚ ਕੇ ਸਾਰੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ। ਇਸ ਮੌਕੇ ਡਾਗ ਸਕੂਐਡ ਦੀ ਮਦਦ ਵੀ ਲਈ ਗਈ ਤੇ ਘਰ ਨੂੰ ਜਾਂਦੇ ਰਸਤੇ ਵਿਚ ਲੱਗੇ ਸੀ.ਸੀ.ਟੀ.ਵੀ. ਕੈਮਰੇ ਵੀ ਖੰਘਾਲੇ ਗਏ। ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪਰਿਵਾਰਕ ਮੈਂਬਰਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਚੋਰਾਂ ਦੇ ਇਸ ਗਿਰੋਹ ਨੂੰ ਤੁਰੰਤ ਕਾਬੂ ਕੀਤਾ ਜਾਵੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ