JALANDHAR WEATHER

ਐਡਵੋਕੇਟ ਧਾਮੀ ਨੇ ਭਾਈ ਗੁਰਬਖਸ਼ ਸਿੰਘ ਖਾਲਸਾ ਨੂੰ ਵੀ ਸ਼੍ਰੋਮਣੀ ਕਮੇਟੀ ਦਾ ਬੁਲਾਰਾ ਲਗਾਇਆ

ਅੰਮ੍ਰਿਤਸਰ, 12 ਮਾਰਚ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੈਂਬਰ ਭਾਈ ਗੁਰਬਖਸ਼ ਸਿੰਘ ਖਾਲਸਾ ਨੂੰ ਵੀ ਸ਼੍ਰੋਮਣੀ ਕਮੇਟੀ ਦਾ ਬੁਲਾਰਾ ਨਿਯੁਕਤ ਕੀਤਾ ਹੈ। ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਗੁਰਪ੍ਰੀਤ ਸਿੰਘ ਝੱਬਰ, ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਗੁਰਚਰਨ ਸਿੰਘ ਗਰੇਵਾਲ ਤੇ ਕਾਨੂੰਨੀ ਸਲਾਹਕਾਰ ਐਡਵੋਕੇਟ ਅਮਨਬੀਰ ਸਿੰਘ ਸਿਆਲੀ ਨੂੰ ਸ਼੍ਰੋਮਣੀ ਕਮੇਟੀ ਬੁਲਾਰੇ ਵਜੋਂ ਨਿਯੁਕਤ ਕੀਤਾ ਗਿਆ ਸੀ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ ਨੇ ਦਿੱਤੀ ਹੈ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਵਲੋਂ ਨਿਯੁਕਤ ਕੀਤੇ ਗਏ ਇਹ ਅਧਿਕਾਰਤ ਬੁਲਾਰੇ ਮੀਡੀਆ ਸਾਹਮਣੇ ਸੰਸਥਾ ਦਾ ਪੱਖ ਰੱਖਿਆ ਕਰਨਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ