JALANDHAR WEATHER

ਜਾਦੂ-ਟੂਣੇ ਦੇ ਸ਼ੱਕ ’ਚ ਮਾਂ-ਪਿਓ ਤੇ ਨਾਬਾਲਗ ਪੁੱਤ ਨੂੰ ਕੁਹਾੜੀ ਨਾਲ ਵੱਢਿਆ, ਤਿੰਨਾਂ ਦੀ ਮੌਤ

ਗੋਡਾ (ਝਾਰਖੰਡ), 17 ਮਾਰਚ (ਪੀ.ਟੀ.ਆਈ.)- ਪੁਲਿਸ ਨੇ ਮੰਗਲਵਾਰ ਨੂੰ ਦੱਸਿਆ ਕਿ ਝਾਰਖੰਡ ਦੇ ਗੋਡਾ ਜ਼ਿਲ੍ਹੇ ’ਚ ਇਕ ਕਬਾਇਲੀ ਜੋੜੇ ਅਤੇ ਉਨ੍ਹਾਂ ਦੇ ਨਾਬਾਲਗ ਪੁੱਤਰ ਦੀ ਉਨ੍ਹਾਂ ਦੇ ਰਿਸ਼ਤੇਦਾਰਾਂ ਨੇ ਜਾਦੂ-ਟੂਣੇ ਦੇ ਸ਼ੱਕ ’ਚ ਕਥਿਤ ਤੌਰ 'ਤੇ ਹੱਤਿਆ ਕਰ ਦਿੱਤੀ। ਇਹ ਘਟਨਾ ਸੋਮਵਾਰ ਦੇਰ ਰਾਤ ਦੇਵਦਾਨਰ ਥਾਣਾ ਖੇਤਰ ਦੇ ਡਾਂਗ ਟੋਲਾ ਵਿਖੇ ਵਾਪਰੀ ਅਤੇ ਪੁਲਿਸ ਨੇ ਮੰਗਲਵਾਰ ਨੂੰ ਉਨ੍ਹਾਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ।

ਗੋਡਾ ਸਬ-ਡਿਵੀਜ਼ਨਲ ਪੁਲਿਸ ਅਧਿਕਾਰੀ ਅਸ਼ੋਕ ਰਵੀਦਾਸ ਨੇ ਦੱਸਿਆ, ‘‘ਗੋਡਾ ਦੇ ਡਾਂਗ ਟੋਲਾ ਵਿਖੇ ਇਕ ਕਬਾਇਲੀ ਜੋੜੇ ਅਤੇ ਉਨ੍ਹਾਂ ਦੇ ਨਾਬਾਲਗ ਪੁੱਤਰ ਦੀ ਹੱਤਿਆ ਕਰ ਦਿੱਤੀ ਗਈ। ਸ਼ੁਰੂਆਤੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਪੀੜਤਾਂ ਨੂੰ ਜਾਦੂ-ਟੂਣੇ ਦੇ ਸ਼ੱਕ ’ਚ ਮਾਰਿਆ ਗਿਆ ਸੀ। ” ਐਸਡੀਪੀਓ ਨੇ ਕਿਹਾ,"ਪੁਲਿਸ ਨੇ ਇਸ ਸਬੰਧ ’ਚ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁੱਢਲੀ ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਪੁਲਿਸ ਨੂੰ ਦੱਸਿਆ ਕਿ ਉਨ੍ਹਾਂ ਨੂੰ ਸ਼ੱਕ ਹੈ ਕਿ ਪੀੜਤ ਜਾਦੂ-ਟੂਣਾ ਕਰ ਰਹੇ ਸਨ," ਉਨ੍ਹਾਂ ਨੂੰ ਮਾਰਨ ਲਈ ਵਰਤੀ ਗਈ ਕੁਹਾੜੀ ਵੀ ਬਰਾਮਦ ਕਰ ਲਈ ਗਈ ਹੈ, ਅਤੇ ਮਾਮਲੇ ਦੀ ਹੋਰ ਜਾਂਚ ਜਾਰੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ