JALANDHAR WEATHER

ਭੁੱਲੇਵਾਲ ਰਾਠਾਂ ਸੀਨੀਅਰ ਮੀਤ ਪ੍ਰਧਾਨ ਤੇ ਸਤਵਿੰਦਰ ਪਾਲ ਸਿੰਘ ਢੱਟ ਜਨਰਲ ਸਕੱਤਰ ਨਿਯੁਕਤ

ਗੜ੍ਹਸ਼ੰਕਰ, 17 ਮਾਰਚ (ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵਲੋਂ ਅਹਿਮ ਫੈਸਲਾ ਲੈਂਦੇ ਹੋਏ ਪਾਰਟੀ ਦੇ ਸੀਨੀਅਰ ਆਗੂ ਤੇ ਗੜ੍ਹਸ਼ੰਕਰ ਤੋਂ ਸਾਬਕਾ ਵਿਧਾਇਕ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੂੰ ਪਾਰਟੀ ਦਾ ਸੀਨੀਅਰ ਮੀਤ ਪ੍ਰਧਾਨ ਅਤੇ ਸਤਵਿੰਦਰ ਪਾਲ ਸਿੰਘ ਢੱਟ ਨੂੰ ਪਾਰਟੀ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੈਨੂੰ ਵਿਸ਼ਵਾਸ ਹੈ ਕਿ ਇਨ੍ਹਾਂ ਆਗੂਆਂ ਦਾ ਤਜਰਬਾ ਅਤੇ ਜ਼ਮੀਨੀ ਪੱਧਰ ’ਤੇ ਆਧਾਰ ਪਾਰਟੀ ਨੂੰ ਹੋਰ ਮਜ਼ਬੂਤ ਕਰੇਗਾ। ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਅਤੇ ਸਤਵਿੰਦਰ ਪਾਲ ਸਿੰਘ ਢੱਟ ਨੇ ਆਪਣੀ ਨਿਯੁਕਤੀ ਲਈ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕਰਦਿਆਂ ਸੌਪੀਂ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣ ਦਾ ਭਰੋਸਾ ਦਿੱਤਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ