ਮੁਹਾਲੀ ਜ਼ਿਲ੍ਹਾ ਅਦਾਲਤ ਵਿਖੇ ਬਾਰ ਐਸੋਸੀਏਸ਼ਨ ਚੋਣਾਂ ਲਈ ਵੋਟਿੰਗ ਜਾਰੀ
ਐਸ. ਏ. ਐਸ. ਨਗਰ, 18 ਮਾਰਚ (ਕਪਿਲ ਵਧਵਾ) – ਮੁਹਾਲੀ ਜ਼ਿਲ੍ਹਾ ਅਦਾਲਤ ਕੰਪਲੈਕਸ ਵਿਖੇ ਪੰਜਾਬ ਅਤੇ ਹਰਿਆਣਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਸਮੇਤ ਵੱਖ-ਵੱਖ ਅਹੁਦਿਆਂ ਲਈ ਹੋ ਰਹੀਆਂ ਚੋਣਾਂ ਦੌਰਾਨ ਵੱਡੀ ਗਿਣਤੀ ਵਿਚ ਵਕੀਲ ਵੋਟਾਂ ਪਾਉਣ ਲਈ ਪਹੁੰਚ ਰਹੇ ਹਨ। ਵੋਟਿੰਗ ਪ੍ਰਕਿਰਿਆ ਸਵੇਰੇ 9:30 ਵਜੇ ਸ਼ੁਰੂ ਹੋਈ, ਜੋ ਸ਼ਾਂਤੀਪੂਰਨ ਢੰਗ ਨਾਲ ਜਾਰੀ ਹੈ। ਦੁਪਹਿਰ ਕਰੀਬ 12:30 ਵਜੇ ਤੱਕ ਕੁੱਲ 1100 ਵਕੀਲਾਂ ਵਿਚੋਂ ਲਗਭਗ 220 ਵਕੀਲ ਆਪਣੀ ਵੋਟ ਦੀ ਵਰਤੋਂ ਕਰ ਚੁੱਕੇ ਸਨ।
ਚੋਣ ਮੈਦਾਨ ਵਿਚ ਖੜ੍ਹੇ ਉਮੀਦਵਾਰਾਂ ਵਲੋਂ ਵੀ ਆਪਣੇ ਹੱਕ ਵਿਚ ਮਾਹੌਲ ਬਣਾਉਣ ਲਈ ਜ਼ੋਰਦਾਰ ਕੈਂਪੇਨਿੰਗ ਕੀਤੀ ਜਾ ਰਹੀ ਹੈ। ਇਸ ਦੌਰਾਨ ਕਈ ਉਮੀਦਵਾਰ ਆਪਣੇ ਗਲ ਵਿਚ ਪੋਸਟਰ ਕਾਰਡ ਪਾ ਕੇ ਵਕੀਲਾਂ ਨਾਲ ਸੰਪਰਕ ਕਰਦੇ ਦਿਖਾਈ ਦਿੱਤੇ। ਚੋਣਾਂ ਨੂੰ ਸੁਚੱਜੇ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਲਈ ਪੁਲਿਸ ਵਲੋਂ ਪੁਖਤਾ ਇੰਤਜ਼ਾਮ ਕੀਤੇ ਗਏ ਹਨ।
ਇਸ ਮੌਕੇ ਚੋਣ ਪ੍ਰਕਿਰਿਆ ਦੀ ਦੇਖ-ਰੇਖ ਰਿਟਾਇਰਡ ਜਸਟਿਸ ਜੈ ਸ਼੍ਰੀ ਠਾਕੁਰ ਅਤੇ ਰਿਟਾਇਰਡ ਜਸਟਿਸ ਰਣਜੀਤ ਸਿੰਘ ਵਲੋਂ ਕੀਤੀ ਜਾ ਰਹੀ ਹੈ। ਚੋਣ ਨਤੀਜਿਆਂ ਨੂੰ ਲੈ ਕੇ ਉਮੀਦਵਾਰਾਂ ਅਤੇ ਵਕੀਲਾਂ ਵਿਚ ਕਾਫੀ ਉਤਸ਼ਾਹ ਦੇਖਿਆ ਜਾ ਰਿਹਾ ਹੈ।
;
;
;
;
;
;
;
;
;