ਪੀ.ਐਸ.ਪੀ.ਸੀ.ਐਲ ਦਾ ਜੇ.ਈ. 14 ਹਜ਼ਾਰ ਰਿਸ਼ਵਤ ਲੈਂਦਾ ਕਾਬੂ
ਬਠਿੰਡਾ, 20 ਮਾਰਚ (ਅੰਮਿ੍ਤਪਾਲ ਸਿੰਘ ਵਲਾਣ)- ਵਿਜੀਲੈਂਸ ਬਿਊਰੋ ਨੇ ਪੀ.ਐਸ.ਪੀ.ਸੀ.ਐਲ ਤਲਵੰਡੀ ਸਾਬੋ ਦੇ ਜੇ.ਈ. ਲਖਵੀਰ ਸਿੰਘ ਨੂੰ 14,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਗ੍ਰਿਫਤਾਰ ਕੀਤਾ। ਇਹ ਕਾਰਵਾਈ ਸਵਰਨਜੀਤ ਸਿੰਘ ਵਾਸੀ ਜਗਾ ਰਾਮ ਤੀਰਥ ਦੀ ਸ਼ਿਕਾਇਤ ‘ਤੇ ਕੀਤੀ ਗਈ, ਜਿਸਦੇ ਮੁਤਾਬਕ ਉਸਦੇ ਲੜਕੇ ਕੋਲੋ ਗੱਡੀ ਖੰਭੇ ਨਾਲ ਟਕਰਾਉਣ ਦੇ ਮਾਮਲੇ ਨੂੰ ਰਫਾ-ਦਫਾ ਕਰਨ ਲਈ ਪੈਸੇ ਮੰਗੇ ਗਏ ਸਨ।ਪਰ ਵਿਜੀਲੈਂਸ ਨੇ ਜਾਲ ਬਿਛਾ ਕੇ ਜੇ.ਈ. ਨੂੰ ਕਾਬੂ ਕੀਤਾ ਗਿਆ। ਮਾਮਲੇ ਵਿੱਚ ਭ੍ਰਿਸ਼ਟਾਚਾਰ ਰੋਕੂ ਐਕਟ ਅਧੀਨ ਕੇਸ ਦਰਜ ਕਰਕੇ ਅਗਲੇਰੀ ਜਾਂਚ ਜਾਰੀ ਹੈ। ਜੇ.ਈ. ਦੇ ਦੂਸਰੇ ਸਾਥੀ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
;
;
;
;
;
;