JALANDHAR WEATHER

ਕਾਨੂੰਨ ਸਾਰਿਆਂ ਲਈ ਇੱਕੋ ਜਿਹਾ, ਕਾਨੂੰਨ ਆਪਣਾ ਕੰਮ ਕਰ ਰਿਹੈ- ਮੁੱਖ ਮੰਤਰੀ

ਜਲਾਲਾਬਾਦ, 22 ਮਾਰਚ- : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਰੈਲੀ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਲਾਲਜੀਤ ਸਿੰਘ ਭੁੱਲਰ ਮਾਮਲੇ ਬਾਰੇ ਪੁੱਛੇ ਸਵਾਲ ਉਤੇ ਕਿਹਾ ਕਿ, "ਸਾਡੇ ਕੋਲ ਭ੍ਰਿਸ਼ਟਾਚਾਰ ਲਈ ਜ਼ੀਰੋ ਟਾਲਰੈਂਸ ਹੈ। ਜੇਕਰ ਕੋਈ ਕੁਝ ਗਲਤ ਕਰਦਾ ਹੈ ਤਾਂ ਇਹ ਜਾਂਚ ਦਾ ਵਿਸ਼ਾ ਹੈ। ਭਾਵੇਂ ਇਹ ਸਾਡਾ ਮੰਤਰੀ ਹੋਵੇ ਜਾਂ ਕੋਈ ਹੋਰ, ਕਾਨੂੰਨ ਸਾਰਿਆਂ ਲਈ ਇੱਕੋ ਜਿਹਾ ਹੈ। ਕਾਨੂੰਨ ਆਪਣਾ ਕੰਮ ਕਰ ਰਿਹਾ ਹੈ।"

ਜਲਾਲਬਾਦ ਰੈਲੀ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ  "ਜਲਾਲਾਬਾਦ ਦੇ ਪ੍ਰਮੁੱਖ ਆਗੂ, ਜਿਨ੍ਹਾਂ ਵਿਚ ਸਾਬਕਾ ਉਪ ਮੁੱਖ ਮੰਤਰੀ ਵੀ ਸ਼ਾਮਲ ਹਨ, ਇੱਥੋਂ ਵਿਧਾਇਕ ਬਣੇ, ਅਤੇ ਫਿਰੋਜ਼ਪੁਰ ਤੋਂ ਸੰਸਦ ਮੈਂਬਰ, ਪਰ ਉਨ੍ਹਾਂ ਨੇ ਕਦੇ ਵੀ ਇਸ ਇਲਾਕੇ ਵੱਲ ਧਿਆਨ ਨਹੀਂ ਦਿੱਤਾ। ਇੱਥੇ ਪਾਣੀ ਦੀ ਵੱਡੀ ਸਮੱਸਿਆ ਹੈ, ਸਕੂਲ, ਕਾਲਜ ਅਤੇ ਹਸਪਤਾਲ ਦਾ ਸਟਾਫ਼ ਇੱਥੇ ਆਉਣ ਤੋਂ ਝਿਜਕਦਾ ਹੈ, ਇਸ ਲਈ ਅਸੀਂ ਇਕ ਕਾਨੂੰਨ ਪਾਸ ਕੀਤਾ ਹੈ ਕਿ ਜੇਕਰ ਸਰਕਾਰੀ ਨੌਕਰੀਆਂ ਵਿਚ ਕੰਮ ਕਰਨ ਵਾਲੇ ਦੋ ਸਾਲ ਸਰਹੱਦ 'ਤੇ ਬਿਤਾਉਂਦੇ ਹਨ, ਤਾਂ ਉਨ੍ਹਾਂ ਨੂੰ ਵਾਧੂ ਭੱਤੇ ਦਿੱਤੇ ਜਾਣਗੇ ਅਤੇ ਉਨ੍ਹਾਂ ਦੀ ਗਰੇਡਿੰਗ ਨੂੰ ਅਪਗ੍ਰੇਡ ਕੀਤਾ ਜਾਵੇਗਾ। ਇਹ ਸ਼ੁਭਮਨ ਗਿੱਲ ਦਾ ਇਲਾਕਾ ਹੈ; ਇੱਥੇ ਬਹੁਤ ਪ੍ਰਤਿਭਾ ਹੈ... ਅਸੀਂ ਇੱਥੇ ਬਹੁਤ ਸਾਰੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰ ਰਹੇ ਹਾਂ।"

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ