ਪੰਜਾਬ ਦੇ ਹੱਕਾਂ ਦੀ ਰਾਖੀ ਲਈ ਅਕਾਲੀ ਦਲ ਨੂੰ ਮਜ਼ਬੂਤ ਕਰਨ ਦੀ ਲੋੜ -ਸੁਖਬੀਰ ਸਿੰਘ ਬਾਦਲ
ਮੋਗਾ, 22 ਮਾਰਚ- ‘ਸੁਖਬੀਰ ਲਿਆਓ ਪੰਜਾਬ ਬਚਾਓ’ ਤਹਿਤ ਅੱਜ ਮੋਗਾ ’ਚ ਵੱਡੀ ਰੈਲੀ ਦਾ ਆਯੋਜਨ ਕੀਤਾ ਗਿਆ, ਜਿਸ ’ਚ ਹਜ਼ਾਰਾਂ ਦੇ ਕਰੀਬ ਲੋਕਾਂ ਨੇ ਸ਼ਮੂਲੀਅਤ ਕੀਤੀ ਅਤੇ ਆਏ ਹੋਏ ਲੀਡਰਾਂ ਦੇ ਵਿਚਾਰ ਸੁਣੇ। ਇਸ ਰੈਲੀ ’ਚ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਵੱਡੇ ਇਕੱਠ ਨੂੰ ਸੰਬੋਧਨ ਕੀਤਾ।
ਸਮਾਗਮ ਦੌਰਾਨ ਸੰਬੋਧਨ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅੱਜ ਹਾਲਾਤ ਇਸ ਕਦਰ ਬਦਲ ਗਏ ਹਨ ਕਿ ਸਰਕਾਰਾਂ ਗੁਰੂ ਘਰਾਂ ਦੇ ਪ੍ਰਬੰਧਾਂ ’ਚ ਦਖਲ ਦੇ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਕਦੇ ਕਿਸੇ ਦੀ ਹਿੰਮਤ ਨਹੀਂ ਸੀ ਕਿ ਗੁਰੂ ਘਰਾਂ ‘ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰੇ, ਪਰ ਅੱਜ ਦਿੱਲੀ ਦੀਆਂ ਪਾਰਟੀਆਂ ਇਸ ਤਰ੍ਹਾਂ ਦੇ ਕਦਮ ਚੁੱਕ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਤਖ਼ਤ ਹਜ਼ੂਰ ਸਾਹਿਬ ਅਤੇ ਤਖ਼ਤ ਪਟਨਾ ਸਾਹਿਬ ਦੇ ਪ੍ਰਬੰਧ ‘ਤੇ ਸੰਬੰਧਤ ਰਾਜ ਸਰਕਾਰਾਂ ਦਾ ਕਾਬੂ ਵਧ ਗਿਆ ਹੈ। ਇਸ ਤੋਂ ਇਲਾਵਾ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ‘ਤੇ ਵੀ ਦਿੱਲੀ ਸਰਕਾਰ ਦਾ ਪ੍ਰਭਾਵ ਦਿਖਾਈ ਦਿੰਦਾ ਹੈ ਅਤੇ ਐਸਜੀਪੀਸੀ ਨੂੰ ਕਮਜ਼ੋਰ ਕਰਨ ਲਈ ਹਰਿਆਣਾ ’ਚ ਵੱਖਰੀ ਕਮੇਟੀ ਬਣਾਈ ਗਈ ਹੈ। ਇਹ ਕਦਮ ਸਿੱਖ ਸੰਸਥਾਵਾਂ ਦੇ ਅਧਿਕਾਰਾਂ ਲਈ ਚਿੰਤਾਜਨਕ ਹਨ। ਉਨਾਂ ਕਿਹਾ ਕਿ ਜਦੋਂ ਸ਼੍ਰੋਮਣੀ ਅਕਾਲੀ ਦਲ ਮਜ਼ਬੂਤ ਹੁੰਦਾ ਹੈ ਤਾਂ ਕੋਈ ਵੀ ਸਿੱਖ ਸੰਸਥਾਵਾਂ ‘ਤੇ ਹਮਲਾ ਕਰਨ ਦੀ ਹਿੰਮਤ ਨਹੀਂ ਕਰਦਾ। ਇਸ ਲਈ ਅਕਾਲੀ ਦਲ ਨੂੰ ਮਜ਼ਬੂਤ ਕਰਨ ਦੀ ਲੋੜ ਹੈ। ਉਨ੍ਹਾਂ ਕਾਂਗਰਸ ਅਤੇ ਆਮ ਆਦਮੀ ਪਾਰਟੀ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਇਨ੍ਹਾਂ ਪਾਰਟੀਆਂ ਨੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ। ਉਨ੍ਹਾਂ ਦਾਅਵਾ ਕੀਤਾ ਕਿ ਕਿਸਾਨਾਂ ਦੀ ਕਰਜ਼ਾ ਮਾਫੀ, ਔਰਤਾਂ ਨੂੰ ਆਰਥਿਕ ਸਹਾਇਤਾ ਅਤੇ ਨਸ਼ਾ ਖ਼ਤਮ ਕਰਨ ਵਰਗੇ ਵਾਅਦੇ ਅਜੇ ਤੱਕ ਪੂਰੇ ਨਹੀਂ ਹੋਏ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ‘ਤੇ ਲੋਕ-ਹਿਤ ਸਕੀਮਾਂ ਮੁੜ ਸ਼ੁਰੂ ਕੀਤੀਆਂ ਜਾਣਗੀਆਂ। ਇਸ ਵਿਚ ਗਰੀਬ ਪਰਿਵਾਰਾਂ ਲਈ ਮੁਫ਼ਤ ਕਣਕ, ਬੁਢ਼ਾਪਾ ਪੈਨਸ਼ਨ ਵਿਚ ਵਾਧਾ ਅਤੇ ਸ਼ਗਨ ਸਕੀਮ ਨੂੰ ਇਕ ਲੱਖ ਰੁਪਏ ਤੱਕ ਵਧਾਉਣ ਵਰਗੇ ਫੈਸਲੇ ਸ਼ਾਮਲ ਹੋਣਗੇ।
;
;
;
;
;
;
;
;