ਜੰਗ ਦਾ ਆਮ ਲੋਕਾਂ ’ਤੇ ਪਿਆ ਬਹੁਤ ਮਾੜਾ ਅਸਰ- ਪ੍ਰਧਾਨ ਮੰਤਰੀ ਮੋਦੀ
ਨਵੀਂ ਦਿੱਲੀ, 23 ਮਾਰਚ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਪੱਛਮੀ ਏਸ਼ੀਆ ’ਚ ਚੱਲ ਰਹੀ ਜੰਗ ਦੇ ਤਾਜ਼ਾ ਹਾਲਾਤ ਸੰਬੰਧੀ ਲੋਕ ਸਭਾ ’ਚ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਪੱਛਮੀ ਏਸ਼ੀਆ ਦੇ ਹਾਲਾਤ ਚਿੰਤਾਜਨਕ ਹਨ। ਜੰਗ ਦਾ ਆਮ ਲੋਕਾਂ ਦੇ ਜੀਵਨ ’ਤੇ ਕਾਫ਼ੀ ਅਸਰ ਪਿਆ ਹੈ। ਉਨ੍ਹਾਂ ਕਿਹਾ ਕਿ ਜਿਥੇ ਜੰਗ ਹੋ ਰਹੀ ਹੈ, ਉਹ ਸਾਡੇ ਲਈ ਕਾਰੋਬਾਰ ਦਾ ਰਸਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਪੱਛਮੀ ਦੇਸ਼ਾਂ ਨੂੰ ਜਲਦ ਤੋਂ ਜਲਦ ਇਸ ਜੰਗ ਦਾ ਹੱਲ ਕੱਢਣ ਦੀ ਅਪੀਲ ਕਰਦੇ ਹਾਂ। ਉਨ੍ਹਾਂ ਕਿਹਾ ਕਿ ਅਸੀਂ ਪੱਛਮੀ ਦੇਸ਼ਾਂ ਨਾਲ ਦੋ ਵਾਰ ਗੱਲ ਕੀਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਘਰੇਲੂ ਗੈਸ ਸਿਲੰਡਰ ਹਮੇਸ਼ਾ ਸਰਕਾਰ ਦੀ ਤਰਜੀਹ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਜੰਗ ਨੇ ਆਮ ਲੋਕਾਂ ਦਾ ਜੀਵਨ ਬਹੁਤ ਪ੍ਰਭਾਵਿਤ ਕੀਤਾ ਹੈ।
ਉਨ੍ਹਾਂ ਕਿਹਾ ਕਿ ਅਸੀਂ ਜਾਣਦੇ ਹਾਂ ਕਿ ਊਰਜਾ ਅੱਜ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੈ। ਪੱਛਮੀ ਏਸ਼ੀਆ ਉਹ ਸਰੋਤ ਹੈ ਜੋ ਵਿਸ਼ਵਵਿਆਪੀ ਜ਼ਰੂਰਤਾਂ ਨੂੰ ਪੂਰਾ ਕਰਦਾ ਹੈ। ਅਸੀਂ ਭਾਰਤ 'ਤੇ ਇਸ ਯੁੱਧ ਦੇ ਮਾੜੇ ਪ੍ਰਭਾਵਾਂ ਨੂੰ ਘੱਟ ਤੋਂ ਘੱਟ ਕਰਨ ਲਈ ਰਣਨੀਤਕ ਤੌਰ 'ਤੇ ਕੰਮ ਕਰ ਰਹੇ ਹਾਂ। ਜਿਥੇ ਲੋੜ ਹੈ, ਉਨ੍ਹਾਂ ਖੇਤਰਾਂ ਨੂੰ ਜ਼ਰੂਰੀ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ। ਭਾਰਤ ਸਰਕਾਰ ਨੇ ਇਕ ਸਮੂਹ ਸਥਾਪਤ ਕੀਤਾ ਹੈ ਜੋ ਰੋਜ਼ਾਨਾ ਆਯਾਤ ਅਤੇ ਨਿਰਯਾਤ ਨਾਲ ਸੰਬੰਧਿਤ ਮੁੱਦਿਆਂ ਸੰਬੰਧੀ ਮੀਟਿੰਗ ਕਰਦਾ ਹੈ ਤੇ ਉਨ੍ਹਾਂ ਨੂੰ ਲਗਾਤਾਰ ਹੱਲ ਕਰਦਾ ਹੈ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਪਿਛਲੇ ਦਹਾਕੇ ਦੌਰਾਨ, ਭਾਰਤ ਨੇ ਸੰਕਟ ਦੇ ਸਮੇਂ ਲਈ ਕੱਚੇ ਤੇਲ ਦੇ ਭੰਡਾਰ ਨੂੰ ਤਰਜੀਹ ਦਿੱਤੀ ਹੈ। ਅੱਜ ਅਸੀਂ 6.5 ਮਿਲੀਅਨ ਮੀਟ੍ਰਿਕ ਟਨ ਦਾ ਭੰਡਾਰ ਸਥਾਪਤ ਕਰਨ 'ਤੇ ਕੰਮ ਕਰ ਰਹੇ ਹਾਂ।
ਸਰਕਾਰ ਵੱਖ-ਵੱਖ ਦੇਸ਼ਾਂ ਦੇ ਸਪਲਾਇਰਾਂ ਨਾਲ ਸੰਪਰਕ ਵਿਚ ਹੈ। ਇਹ ਯਕੀਨੀ ਬਣਾਉਣ ਲਈ ਯਤਨ ਕੀਤੇ ਜਾ ਰਹੇ ਹਨ ਕਿ ਜਿਥੋਂ ਵੀ ਸੰਭਵ ਹੋਵੇ ਸਪਲਾਈ ਜਾਰੀ ਰਹੇ। ਅਸੀਂ ਇਹ ਯਕੀਨੀ ਬਣਾਉਣ ਲਈ ਭਾਈਵਾਲਾਂ ਨਾਲ ਗੱਲਬਾਤ ਕਰ ਰਹੇ ਹਾਂ ਕਿ ਤੇਲ, ਗੈਸ ਅਤੇ ਖਾਦ ਲੈ ਕੇ ਜਾਣ ਵਾਲੇ ਜਹਾਜ਼ ਸੁਰੱਖਿਅਤ ਢੰਗ ਨਾਲ ਭਾਰਤ ਪਹੁੰਚਣ।
;
;
;
;
;
;