JALANDHAR WEATHER

ਹਰਸਿਮਰਤ ਬਾਦਲ ਵਲੋਂ ਜਾਂਚ ਸੀਬੀਆਈ ਨੂੰ ਸੌਂਪਣ ਲਈ ਲਿਖੀ ਚਿੱਠੀ ਮਗਰੋਂ ਹੀ ਹੋਈ ਭੁੱਲਰ ਦੀ ਗ੍ਰਿਫਤਾਰੀ- ਕਲੇਰ

 ਚੰਡੀਗੜ੍ਹ, 23 ਮਾਰਚ- ਲਾਲਜੀਤ ਭੁੱਲਰ ਦੀ ਗ੍ਰਿਫਤਾਰੀ ਸਿਰਫ਼ ਉਸ ਤੋਂ ਬਾਅਦ ਸੰਭਵ ਹੋਈ ਹੈ ਜਦੋਂ ਹਰਸਿਮਰਤ ਕੌਰ ਬਾਦਲ ਜੀ ਅਤੇ ਹੋਰ ਸੰਸਦ ਮੈਂਬਰਾਂ ਵਲੋਂ ਮਾਮਲੇ ਨੂੰ ਸੀ.ਬੀ.ਆਈ. ਨੂੰ ਸੌਂਪਣ ਲਈ ਪੱਤਰ ਲਿਖਿਆ ਗਿਆ। ਇਸ ਤੋਂ ਇਲਾਵਾ, ਮਾਣਯੋਗ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਜੀ ਵੱਲੋਂ ਇਹ ਬਿਆਨ ਵੀ ਦਿੱਤਾ ਗਿਆ ਕਿ ਇਸ ਮਾਮਲੇ ਨੂੰ ਸੀ.ਬੀ.ਆਈ. ਨੂੰ ਭੇਜਿਆ ਜਾਵੇਗਾ।

ਇਸ ਗੱਲ ਦਾ ਪ੍ਰਗਟਾਵਾ   ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਇਸ ਮਾਮਲੇ ਨੂੰ ਸੀ.ਬੀ.ਆਈ. ਕੋਲ ਨਹੀਂ ਜਾਣ ਦੇਣਾ ਚਾਹੁੰਦੀ, ਕਿਉਂਕਿ ਉਨ੍ਹਾਂ ਨੂੰ ਡਰ ਹੈ ਕਿ ਜੇ ਇਹ ਜਾਂਚ ਸੀ.ਬੀ.ਆਈ. ਵਲੋਂ ਕੀਤੀ ਗਈ ਤਾਂ ਉਨ੍ਹਾਂ ਦੇ ਘਪਲੇ ਬੇਨਕਾਬ ਹੋ ਸਕਦੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ