ਭੁੱਲਰ ਦੀ ਗ੍ਰਿਫਤਾਰੀ ਤੋਂ ਬਾਅਦ ਪੁਲਿਸ ਨੇ ਥਾਣੇ ਦੇ ਗੇਟ ਕੀਤੇ ਬੰਦ
ਮੰਡੀ ਗੋਬਿੰਦਗੜ੍ਹ, 23 ਮਾਰਚ (ਜਗਮੀਤ ਸਿੰਘ)- ਲਾਲਜੀਤ ਸਿੰਘ ਭੁੱਲਰ ਨੂੰ ਪੁਲਿਸ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਇਹ ਗ੍ਰਿਫਤਾਰੀ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਮੰਡੀ ਗੋਬਿੰਦਗੜ੍ਹ ਇਲਾਕੇ ਵਿਚ ਹੋਈ, ਜਿੱਥੇ ਸਥਾਨਕ ਪੁਲਿਸ ਨੇ ਉਨ੍ਹਾਂ ਨੂੰ ਹਿਰਾਸਤ ਵਿਚ ਲਿਆ। ਗ੍ਰਿਫਤਾਰੀ ਤੋਂ ਬਾਅਦ ਪੁਲਿਸ ਨੇ ਥਾਣੇ ਦੇ ਮੁੱਖ ਗੇਟ ਪੂਰੀ ਤਰ੍ਹਾਂ ਬੰਦ ਕਰ ਦਿੱਤੇ ਹਨ। ਕਿਸੇ ਵੀ ਬਾਹਰੀ ਵਿਅਕਤੀ ਨੂੰ ਅੰਦਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ। ਇੱਥੋਂ ਤੱਕ ਕਿ ਮੀਡੀਆ ਕਰਮੀਆਂ ਨੂੰ ਵੀ ਥਾਣੇ ਅੰਦਰ ਦਾਖਲ ਹੋਣ ਤੋਂ ਰੋਕ ਦਿੱਤਾ ਗਿਆ ਹੈ।
ਪੁਲਿਸ ਪ੍ਰਸ਼ਾਸਨ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ, ਜਿਸ ਕਾਰਨ ਮਾਮਲੇ ਨੂੰ ਕਾਫੀ ਸੰਵੇਦਨਸ਼ੀਲ ਮੰਨਿਆ ਜਾ ਰਿਹਾ ਹੈ। ਉਥੇ ਹੀ ਸੋਸ਼ਲ ਮੀਡੀਆ ਤੇ ਇਕ ਪੋਸਟ ਵਾਇਰਲ ਹੋ ਰਹੀ ਹੈ ਜਿਸ ਵਿਚ ਭੁੱਲਰ ਵਲੋਂ ਖੁਦ ਆਤਮ ਸਮਰਪਣ ਕਰ ਦੀ ਗੱਲ ਆਖੀ ਜਾ ਰਹੀ ਹੈ
;
;
;
;
;
;
;