JALANDHAR WEATHER

ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵਲੋਂ ਰਾਵੀ ਦਰਿਆ ਤੋਂ ਪਾਰ ਖੇਤੀ ਕਰਦੇ ਸਰਹੱਦੀ ਕਿਸਾਨਾਂ ਨੂੰ 2 ਵੱਡੇ ਬੇੜੇ ਦਿੱਤੇ

ਅਜਨਾਲਾ, (ਅੰਮ੍ਰਿਤਸਰ), 24 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਵਿਧਾਨ ਸਭਾ ਹਲਕਾ ਅਜਨਾਲਾ ਦੇ ਵਿਧਾਇਕ ਤੇ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਸ. ਕੁਲਦੀਪ ਸਿੰਘ ਧਾਲੀਵਾਲ ਵਲੋਂ ਰਾਵੀ ਦਰਿਆ ਤੋਂ ਪਾਰ ਖੇਤੀ ਕਰਦੇ ਕਿਸਾਨਾਂ ਦੀ ਵੱਡੀ ਮੁਸ਼ਕਿਲ ਨੂੰ ਦੂਰ ਕਰਦਿਆਂ ਸਰਹੱਦੀ ਪਿੰਡਾਂ ਦੇ ਕਿਸਾਨਾਂ ਨੂੰ 2 ਵੱਡੇ ਬੇੜੇ ਦਿੱਤੇ ਗਏI ਇਸ ਮੌਕੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਰਾਵੀ ਦਰਿਆ ਤੋਂ ਪਾਰ ਜੋ ਕਿਸਾਨ ਆਪਣੀਆਂ ਜ਼ਮੀਨਾਂ ‘ਤੇ ਖੇਤੀ ਕਰਦੇ ਹਨ, ਇਹ ਬੇੜੇ ਉਨ੍ਹਾਂ ਕਿਸਾਨਾਂ ਲਈ ਬਹੁਤ ਲਾਹੇਵੰਦ ਸਾਬਤ ਹੋਣਗੇ । ਉਹਨਾਂ ਦੱਸਿਆ ਕਿ ਪਿਛਲੇ ਸਾਲ ਆਏ ਭਿਆਨਕ ਹੜ੍ਹਾਂ ਦੌਰਾਨ ਮੇਰੇ ਵਲੋਂ ਦਿੱਤੇ ਵੱਡੇ ਬੇੜੇ ਪਾਣੀ ਵਿਚ ਰੁੜ ਗਏ ਸਨ, ਜਿਸ ਕਾਰਨ ਉਨ੍ਹਾਂ ਨੂੰ ਦਰਿਆ ਤੋਂ ਪਾਰ ਆਉਣ-ਜਾਣ ਵਿਚ ਵੱਡੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ I ਇਸ ਮੌਕੇ ਸਰਪੰਚ ਨੀਤਿਸ਼ ਸ਼ਾਹ ਚੱਕਬਾਲਾ ਅਤੇ ਸਰਪੰਚ ਜਸਜੀਤ ਸਿੰਘ ਬੱਬੂ ਬੱਲ ਲੱਭੇ ਦਰਿਆ ਤੇ ਇਲਾਕੇ ਦੇ ਹੋਰਨਾਂ ਕਿਸਾਨਾਂ ਵਲੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਉਪਰਾਲਾ ਕਿਸਾਨਾਂ ਲਈ ਵੱਡੀ ਰਾਹਤ ਲੈ ਕੇ ਆਇਆ ਹੈ ਅਤੇ ਹੁਣ ਉਹ ਰਾਵੀ ਦਰਿਆ ਤੋਂ ਪਾਰ ਆਪਣੇ ਖੇਤਾਂ ਤੱਕ ਆਸਾਨੀ ਨਾਲ ਪਹੁੰਚ ਸਕਣਗੇ। ਇਸ ਮੌਕੇ ਬਲਾਕ ਸੰਮਤੀ ਮੈਂਬਰ ਰਣਜੀਤ ਸਿੰਘ ਸਾਹੋਵਾਲ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ I

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ