JALANDHAR WEATHER

5 ਦਿਨਾਂ ਦੇ ਪੁਲਿਸ ਰਿਮਾਂਡ ਉਤੇ ਸਾਬਕਾ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ

ਅੰਮ੍ਰਿਤਸਰ , 24 ਮਾਰਚ- ਪੰਜਾਬ ਦੇ ਸਾਬਕਾ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਨੂੰ ਅਦਾਲਤ ਨੇ 5 ਦਿਨਾਂ ਦੇ ਪੁਲਿਸ ਰਿਮਾਂਡ ਉਤੇ ਭੇਜ ਦਿੱਤਾ ਹੈ। ਉਨ੍ਹਾਂ ਨੂੰ ਅੱਜ ਅੰਮ੍ਰਿਤਸਰ ਦੇ ਡੀਐਮ ਨੂੰ ਖੁਦਕੁਸ਼ੀ ਲਈ ਮਜਬੂਰ ਕਰਨ ਦੇ ਮਾਮਲੇ ਵਿਚ ਅੰਮ੍ਰਿਤਸਰ ਦੀ ਜ਼ਿਲ੍ਹਾ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ। ਜਿਥੋਂ ਉਨ੍ਹਾਂ ਨੂੰ 5 ਦਿਨਾਂ ਦੇ ਪੁਲਿਸ ਰਿਮਾਂਡ ਉਤੇ ਭੇਜ ਦਿੱਤਾ ਗਿਆ ਹੈ। 

ਜ਼ਿਕਰਯੋਗ ਹੈ ਕਿ ਲੰਘੇ ਦਿਨ ਉਨ੍ਹਾਂ ਨੂੰ ਮੰਡੀ ਗੋਬਿੰਦਗੜ੍ਹ ਤੋਂ ਗ੍ਰਿਫਤਾਰ ਕੀਤਾ ਗਿਆ ਸੀ, ਜਿਥੋਂ ਅੰਮ੍ਰਿਤਸਰ ਪੁਲਿਸ ਅੰਮ੍ਰਿਤਸਰ ਲੈ ਕੇ ਆਈ ਸੀ ਤੇ ਅੱਜ ਉਸਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ