ਡੀ.ਐਮ. ਗਗਨਦੀਪ ਸਿੰਘ ਦੇ ਪਰਿਵਾਰ ਨਾਲ ਤਰੁਣ ਚੁੱਗ ਵਲੋਂ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ, 27 ਮਾਰਚ (ਹਰਮਿੰਦਰ ਸਿੰਘ)- ਬੀਤੇ ਦਿਨ ਪੰਜਾਬ ਰਾਜ ਗੁਦਾਮ ਨਿਗਮ ਦੇ ਡੀਐਮ ਗਗਨਦੀਪ ਸਿੰਘ ਰੰਧਾਵਾ ਵੱਲੋਂ ਆਪ ਵਿਧਾਇਕ ਲਾਲਜੀਤ ਸਿੰਘ ਭੁੱਲਰ ਦੇ ਕਥਿਤ ਦਬਾਅ ਕਾਰਨ ਖੁਦਕੁਸ਼ੀ ਕੀਤੇ ਜਾਣ 'ਤੇ ਰੰਧਾਵਾ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਉਨਾਂ ਦੇ ਗ੍ਰਹਿ ਵਿਖੇ ਪਹੁੰਚੇ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆ ਸ੍ਰੀ ਚੁੱਘ ਨੇ ਕਿਹਾ ਕਿ ਭਾਜਪਾ ਰੰਧਾਵਾ ਖੁਦਕੁਸ਼ੀ ਮਾਮਲੇ ਦੀ ਸੀਬੀਆਈ ਜਾਂਚ ਕਰਵਾਉਣ ਲਈ ਵਚਨਬੰਦ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਕਾਂਗਰਸੀ ਕੌਂਸਲਰਾਂ ਨੂੰ ਇਸ ਸੰਬੰਧੀ ਲਿਖ ਕੇ ਦੇਣ ਲਈ ਕਿਹਾ ਗਿਆ ਹੈ ਅਤੇ ਪੰਜਾਬ ਭਾਜਪਾ ਦਾ ਇਕ ਵਫਦ ਸੂਬਾ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਹੇਠ ਪੰਜਾਬ ਦੇ ਰਾਜਪਾਲ ਨੂੰ ਵੀ ਮਿਲ ਚੁੱਕਾ ਹੈ।
;
;
;
;
;
;
;
;
;