JALANDHAR WEATHER

ਵਿਸ਼ਵ ਜਲ ਦਿਵਸ ਮੌਕੇ ਕੀਤੇ ਸਮਾਗਮ ਦੌਰਾਨ ਸੁਚੱਜਾ ਸਿੰਚਾਈ ਪ੍ਰਬੰਧਨ ਕਰਨ ਵਾਲੇ 15 ਅਗਾਂਹਵਧੂ ਕਿਸਾਨ ਸਨਮਾਨਿਤ

ਸੰਗਰੂਰ, 27 ਮਾਰਚ (ਧੀਰਜ ਪਸੋਰੀਆ) - ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਅਤੇ ਸੈਂਟਰ ਫਾਰ ਵਾਟਰ ਟੈਕਨੋਲੋਜੀ ਅਤੇ ਮੈਨੇਜਮੈਂਟ, ਪੀ.ਏ.ਯੂ., ਲੁਧਿਆਣਾ ਵਲੋਂ ਪੰਜਾਬ ਜਲ ਨਿਯੰਤਰਨ ਅਤੇ ਵਿਕਾਸ ਅਥਾਰਟੀ, ਚੰਡੀਗੜ੍ਹ ਦੇ ਨਾਲ ਮਿਲ ਕੇ ਵਿਸ਼ਵ ਜਲ ਦਿਵਸ ਦਾ ਸਫਲ ਆਯੋਜਨ ਕੀਤਾ ਗਿਆ, ਜਿਸ ਵਿਚ 650 ਦੇ ਕਰੀਬ ਅਗਾਂਹਵਧੂ ਕਿਸਾਨਾਂ, ਕਿਸਾਨ ਬੀਬੀਆਂ ਅਤੇ ਵਿਦਿਆਰਥੀਆਂ ਨੇ ਭਾਗ ਲਿਆ। ਸੁਚੱਜਾ ਸਿੰਚਾਈ ਪ੍ਰਬੰਧਨ ਕਰਨ ਵਾਲੇ 15 ਅਗਾਂਹਵਧੂ ਕਿਸਾਨਾਂ ਨੂੰ ਸਨਮਾਨਿਤ ਕੀਤਾ ਗਿਆ।ਇਸ ਸਮਾਗਮ ਵਿੱਚ ਵਿਜੋਏ ਕੁਮਾਰ ਸਿੰਘ, ਚੇਅਰਪਰਸਨ, ਪੰਜਾਬ ਜਲ ਨਿਯੰਤਰਨ ਅਤੇ ਵਿਕਾਸ ਅਥਾਰਟੀ, ਚੰਡੀਗੜ੍ਹ ਨੇ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ । ਉਨ੍ਹਾਂ ਮੌਜੂਦਾ ਸਮੇਂ ਵਿਚ ਪੰਜਾਬ ਰਾਜ ਵਿਚ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ‘ਤੇ ਚਿੰਤਾ ਪ੍ਰਗਟਾਉਂਦੇ ਹੋਏ, ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਵਿਗਿਆਨੀਆਂ ਦੀ ਪਾਣੀ ਪ੍ਰਬੰਧਨ ਉੱਤੇ ਖੋਜ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਸਾਨਾਂ ਨੂੰ ਝੋਨੇ ਦੀਆਂ ਘੱਟ ਸਮੇਂ ਦੀਆਂ ਕਿਸਮਾਂ ਹੇਠ ਰਕਬਾ ਵਧਾਉਣ ਅਤੇ ਝੋਨੇ ਨੂੰ ਪਾਣੀ ਸੁਕਾ-ਸੁਕਾ ਕੇ ਲਗਾਉਣ ਦੀ ਵਿਧੀ ਨੂੰ ਵਧੇਰੇ ਪ੍ਰਚੱਲਿਤ ਕਰਨ ਦੀ ਅਪੀਲ ਵੀ ਕੀਤੀ। ਰਾਜੇਸ਼ ਵਸ਼ਿਸਟ, ਤਕਨੀਕੀ ਸਲਾਹਕਾਰ, ਪੰਜਾਬ ਜਲ ਨਿਯੰਤਰਨ ਅਤੇ ਵਿਕਾਸ ਅਥਾਰਟੀ, ਚੰਡੀਗੜ੍ਹ ਨੇ ਧਰਤੀ ਹੇਠਲੇ ਪਾਣੀ ਨੂੰ ਰੀਚਾਰਜ ਕਰਨ ਲਈ ਪੰਜਾਬ ਸਰਕਾਰ ਅਤੇ ਪੀ.ਏ.ਯੂ., ਲੁਧਿਆਣਾ ਦੇ ਸਾਂਝੇ ਖੋਜ ਪ੍ਰਾਜੈਕਟਾਂ ਉੱਤੇ ਚਾਨਣਾ ਪਾਇਆ। ਉਨ੍ਹਾਂ ਸੰਗਰੂਰ ਜ਼ਿਲ੍ਹੇ ਦੇ ਭਵਾਨੀਗੜ੍ਹ ਬਲਾਕ ਵਿਚ ਚੱਲ ਰਹੇ ਪਾਣੀ ਰਿਚਾਰਜ ਦੇ ਪ੍ਰਾਜੈਕਟ ਸੰਬੰਧੀ ਪੇਸ਼ਕਾਰੀ ਵੀ ਕੀਤੀ। ਇਸ ਪ੍ਰੋਗਰਾਮ ਦੇ ਵਿਸ਼ੇਸ ਮਹਿਮਾਨ ਡਾ. ਗੁਰਜੀਤ ਸਿੰਘ ਮਾਂਗਟ, ਵਧੀਕ ਨਿਰਦੇਸ਼ਕ ਖੋਜ, ਪੀ.ਏ.ਯੂ., ਲੁਧਿਆਣਾ, ਡਾ. ਪ੍ਰਭਜੋਧ ਸਿੰਘ ਸੰਧੂ, ਵਧੀਕ ਨਿਰਦੇਸ਼ਕ ਪਸਾਰ ਸਿੱਖਿਆ, ਪੀ.ਏ.ਯੂ., ਲੁਧਿਆਣਾ,ਡਾ. ਅਜਮੇਰ ਸਿੰਘ ਬਰਾੜ, ਇੰਚਾਰਜ, ਸੈਂਟਰ ਫਾਰ ਵਾਟਰ ਟੈਕਨਾਲੋਜੀ ਅਤੇ ਮੈਨੇਜਮੈਂਟ, ਪੀ.ਏ.ਯੂ ਨੇ ਕਿਸਾਨਾਂ ਨੂੰ ਬਹੁਮੁੱਲੀਆਂ ਜਾਣਕਾਰੀਆਂ ਦਿੱਤੀਆਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ