ਗੈਰ ਕਾਨੂੰਨੀ ਮਾਈਨਿੰਗ ਕਰਦੇ 2 ਕਾਬੂ
ਪਠਾਨਕੋਟ, 28 ਮਾਰਚ (ਵਿਨੋਦ) - ਪਠਾਨਕੋਟ ਪੁਲਿਸ ਵਲੋਂ ਗੈਰ ਕਾਨੂੰਨੀ ਮਾਈਨਿੰਗ ਦੇ ਦੋਸ਼ ਵਿਚ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ, ਜਿਨਾਂ ਪਾਸੋਂ ਇਕ ਪਿਸਤੌਲ ਅਤੇ ਤਿੰਨ ਪੋਕਲੇਨ ਮਸ਼ੀਨਾਂ ਬਰਾਮਦ ਹੋਈਆਂ ਹਨ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐਸਐਸਪੀ ਪਠਾਨਕੋਟ ਦਲਜਿੰਦਰ ਸਿੰਘ ਢਿੱਲੋ ਨੇ ਦੱਸਿਆ ਕਿ ਗੈਰ ਕਾਨੂੰਨੀ ਮਾਈਨਿੰਗ ਦੀਆਂ ਵੀਡੀਓ ਵਾਇਰਲ ਹੋਈਆਂ ਸਨ, ਜਿਨਾਂ ਦੀ ਜਾਂਚ ਉਪਰੰਤ ਪੁਲਿਸ ਵਲੋਂ ਪਿੰਡ ਗੱਜੂ ਖ਼ਾਸਾ (ਸਹਾਰਨਪੁਰ) ਵਿਖੇ ਪੁਲਿਸ ਦੀ ਕਾਰਵਾਈ ਵਿਚ ਦੋ ਵਿਅਕਤੀ ਗੈਰ ਕਾਨੂੰਨੀ ਮਾਈਨਿੰਗ ਕਰਦੇ ਕਾਬੂ ਕੀਤੇ ਗਏ, ਜਿਹੜੇ ਤਿੰਨ ਪੋਕਲੇਨ ਮਸ਼ੀਨਾਂ ਰਾਹੀਂ ਗੈਰ ਕਾਨੂੰਨੀ ਮਾਈਨਿੰਗ ਕਰ ਰਹੇ ਸਨ ਅਤੇ ਪੁਲਿਸ ਨੇ ਉਨ੍ਹਾਂ ਕੋਲੋਂ ਇਕ ਲਾਈਸੈਂਸੀ ਪਿਸਤੌਲ, 6 ਜ਼ਿੰਦਾ ਕਾਰਤੂਸ ਅਤੇ ਤਿੰਨ ਪੋਕਲੇਨ ਮਸ਼ੀਨਾਂ ਬਰਾਮਦ ਕੀਤੀਆਂ ਹਨ। ਦੋਸ਼ੀਆਂ ਦੀ ਪਹਿਚਾਣ ਮਨਜਿੰਦਰ ਸਿੰਘ ਪੁੱਤਰ ਜਗੀਰ ਸਿੰਘ ਵਾਸੀ ਗੱਜੂ ਜਗੀਰ ਜ਼ਿਲ੍ਹਾ ਪਠਾਨਕੋਟ ਅਤੇ ਮਲਕੀਤ ਸਿੰਘ ਪੁੱਤਰ ਜਗੀਰ ਸਿੰਘ ਵਾਸੀ ਗੱਜੂ ਜਗੀਰ ਜ਼ਿਲ੍ਹਾ ਪਠਾਨਕੋਟ ਦੇ ਰੂਪ ਵਿੱਚ ਹੋਈ ਹੈ। ਪੁਲਿਸ ਵਲੋਂ ਇਨ੍ਹਾਂ ਦੇ ਵਿਰੁੱਧ ਮਾਈਨਿੰਗ ਐਕਟ ਦੀਆਂ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕਰਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਐਸਐਸਪੀ ਨੇ ਦੱਸਿਆ ਕਿ ਡੀਜੀਪੀ ਪੰਜਾਬ ਦੇ ਹੁਕਮਾਂ ਅਨੁਸਾਰ ਗੈਰ ਕਾਨੂੰਨੀ ਮਾਈਨਿੰਗ ਦੇ ਵਿਰੁੱਧ ਪੁਲਿਸ ਸਖ਼ਤ ਦੋ ਸਖ਼ਤ ਕਾਰਵਾਈ ਕਰ ਰਹੀ ਹੈ ਅਤੇ ਜਿਹੜਾ ਵੀ ਗੈਰ ਕਾਨੂੰਨੀ ਮਾਈਨਿੰਗ ਕਰਦਾ ਪਾਇਆ ਗਿਆ, ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦੋਸ਼ੀਆਂ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾਵੇਗਾ ਅਤੇ ਇਨ੍ਹਾਂ ਨੂੰ ਕਾਨੂੰਨ ਦੇ ਦਾਇਰੇ ਵਿਚ ਲਿਆ ਕੇ ਅੱਗੇ ਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
;
;
;
;
;
;
;
;