JALANDHAR WEATHER

ਅਰਦਾਸ ਉਪਰੰਤ ਸ਼੍ਰੋਮਣੀ ਕਮੇਟੀ ਦਾ ਬਜਟ ਇਜਲਾਸ ਆਰੰਭ

ਅੰਮ੍ਰਿਤਸਰ, 28 ਮਾਰਚ (ਜਸਵੰਤ ਸਿੰਘ ਜੱਸ, ਹਰਮਿੰਦਰ ਸਿੰਘ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਜਟ ਇਜਲਾਸ ਦੀ ਆਰੰਭਤਾ ਅਰਦਾਸ ਨਾਲ ਹੋਈ। ਅੱਜ ਦੇ ਇਸ ਬਜਟ ਇਜਲਾਸ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ,  ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਸ੍ਰੀ ਹਰਿਮੰਦਰ ਸਾਹਿਬ ਦੇ ਕਾਰਜਕਾਰੀ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਸਮੇਤ ਵੱਡੀ ਗਿਣਤੀ ਵਿਚ ਸ਼੍ਰੋਮਣੀ ਕਮੇਟੀ ਮੈਂਬਰ ਸਾਹਿਬਾਨ ਹਾਜ਼ਰ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸ਼੍ਰੋਮਣੀ ਕਮੇਟੀ ਦਾ ਕਰੀਬ 14 ਅਰਬ 87 ਕਰੋੜ ਦਾ ਅਨੁਮਾਨਤ ਬਜਟ ਪਾਸ ਕੀਤੇ ਜਾਣ ਦੀ ਸੰਭਾਵਨਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ