JALANDHAR WEATHER

‘ਭਾਰਤ-ਪਾਕਿ ਵਪਾਰ ਬੰਦ ਹੋਣ ਕਾਰਨ ਕੁਲੀਆਂ ਦੇ ਘਰਾਂ ਦੇ ਚੁੱਲ੍ਹੇ ਪਏ ਠੰਢੇ’

ਅਟਾਰੀ, (ਅੰਮ੍ਰਿਤਸਰ) 28 ਮਾਰਚ (ਗੁਰਦੀਪ ਸਿੰਘ ਅਟਾਰੀ /ਰਾਜਿੰਦਰ ਸਿੰਘ ਰੂਬੀ)- ਅਟਾਰੀ ਸਰਹੱਦ ’ਤੇ ਸਥਿਤ ਇੰਟੀਗ੍ਰੇਟਿਡ ਚੈੱਕ ਪੋਸਟ ਵਿਖੇ ਕੰਮ ਕਰਦੇ ਕੁਲੀਆਂ ਵਲੋਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦਾ ਸਾਥ ਦਿੱਤਾ ਗਿਆ। ਕੁਲੀ ਯੂਨੀਅਨ ਅਟਾਰੀ ਸਰਹੱਦ ਦੇ ਨੁਮਾਇੰਦੇ ਪਹਿਲਵਾਨ ਮੋਹਨਾ ਸਿੰਘ ਨੇ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਰਤ-ਪਾਕਿਸਤਾਨ ਅਤੇ ਅਫਗਾਨਿਸਤਾਨ ਦੇਸ਼ ਦਾ ਵਪਾਰ ਚੱਲਦਾ ਸੀ ਤਾਂ ਉਹ ਮਜ਼ਦੂਰੀ ਕਰਕੇ ਪਰਿਵਾਰ ਦਾ ਪੇਟ ਪਾਲਦੇ ਸਨ। ਵਪਾਰਕ ਸੌਦੇ ਬੰਦ ਹੋਣ ਅਤੇ ਆਵਾਜਾਈ ਸੰਬੰਧ ਟੁੱਟਣ ਤੋਂ ਬਾਅਦ ਉਨ੍ਹਾਂ ਦਾ ਕੋਈ ਕਾਰੋਬਾਰ ਨਹੀਂ ਰਿਹਾ। ਉਨ੍ਹਾਂ ਕਿਹਾ ਕਿ 1433 ਕੁਲੀ ਲੰਮੇ ਸਮੇਂ ਤੋਂ ਭਾਰਤ-ਪਾਕਿਸਤਾਨ ਕੌਮਾਂਤਰੀ ਅਟਾਰੀ ਸਰਹੱਦ ਰਸਤੇ ਆਉਣ ਜਾਣ ਵਾਲੇ ਮਾਲ ਦੀ ਢੋਆ ਢੁਆਈ ਦੀ ਮਜ਼ਦੂਰੀ ਕਰਦੇ ਸਨ। ਵਪਾਰ ਬੰਦ ਹੋਣ ਤੋਂ ਬਾਅਦ ਉਨ੍ਹਾਂ ਦੇ ਘਰਾਂ ਦੇ ਚੁੱਲ੍ਹੇ ਠੰਢੇ ਪੈ ਗਏ ਹਨ ਅਤੇ ਪਰਿਵਾਰਾਂ ਦਾ ਬੁਰਾ ਹਾਲ ਹੋ ਗਿਆ ਹੈ। ਕੁਲੀ ਯੂਨੀਅਨ ਦੇ ਪ੍ਰਧਾਨ ਮੋਹਨ ਸਿੰਘ ਨੇ ਕਿਹਾ ਕਿ ਸਰਕਾਰ ਨੂੰ ਵਪਾਰ ਚਲਾ ਦੇਣਾ ਚਾਹੀਦਾ ਹੈ ਨਹੀਂ ਤਾਂ ਉਨ੍ਹਾਂ ਨੂੰ ਕੋਈ ਹੋਰ ਸਰਕਾਰੀ ਰੁਜ਼ਗਾਰ ਦਿੱਤਾ ਜਾਵੇ ਤਾਂ ਜੋ ਉਹ ਆਪਣੇ ਪਰਿਵਾਰਾਂ ਦੇ ਪੇਟ ਪਾਲ ਸਕਣ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ