JALANDHAR WEATHER

ਨਹੀਂ ਰਹੇ ਭਰੂਰ ਦੇ ਸਾਬਕਾ ਸਰਪੰਚ ਜੰਗੀਰ ਸਿੰਘ

ਸੁਨਾਮ ਊਧਮ ਸਿੰਘ ਵਾਲਾ, 29 ਮਾਰਚ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) - ਨੇੜਲੇ ਪਿੰਡ ਭਰੂਰ ਦੇ ਨਾਮਵਰ ਧਾਲੀਵਾਲ ਪਰਿਵਾਰ ਨੂੰ ਉਸ ਸਮੇ ਗਹਿਰਾ ਸਦਮਾ ਪੁੱਜਿਆ ਜਦੋਂ ਸਾਬਕਾ ਵਿੱਤ ਮੰਤਰੀ ਪੰਜਾਬ ਪਰਮਿੰਦਰ ਸਿੰਘ ਢੀਂਡਸਾ ਦੇ ਨਿੱਜੀ ਸਹਾਇਕ ਰਹੇ ਸਵ. ਸੁਖਵਿੰਦਰ ਸਿੰਘ ਸੁੱਖ ਭਰੂਰ, ਪਨਸਪ ਦੇ ਸੇਵਾ ਮੁਕਤ ਫੀਲਡ ਅਫ਼ਸਰ ਅਮੋਲਕ ਸਿੰਘ ਦੇ ਪਿਤਾ ਅਤੇ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਮੁਹਾਲੀ ਗੁਲਤਾਜ ਕੌਰ ਦੇ ਸਤਿਕਾਰਯੋਗ ਦਾਦਾ ਨੇੜਲੇ ਪਿੰਡ ਭਰੂਰ ਦੇ ਸਾਬਕਾ ਸਰਪੰਚ ਸ. ਜੰਗੀਰ ਸਿੰਘ ਧਾਲੀਵਾਲ ਇਕ ਸੰਖੇਪ ਜਿਹੀ ਬਿਮਾਰੀ ਤੋਂ ਬਾਅਦ ਸਦੀਵੀ ਵਿਛੋੜਾ ਦੇ ਗਏ।ਉਹ ਕਰੀਬ 98 ਵਰ੍ਹਿਆਂ ਦੇ ਸਨ। ਉਨ੍ਹਾਂ ਦੇ ਅਕਾਲ ਚਲਾਣੇ 'ਤੇ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ,ਸਾਬਕਾ ਵਿੱਤ ਮੰਤਰੀ ਪੰਜਾਬ ਪਰਮਿੰਦਰ ਸਿੰਘ ਢੀਂਡਸਾ,ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸਾਬਕਾ ਮੰਤਰੀ ਬਲਦੇਵ ਸਿੰਘ ਮਾਨ,ਨਗਰ ਕੌਂਸਲ ਸੁਨਾਮ ਦੇ ਪ੍ਰਧਾਨ ਨਿਸ਼ਾਨ ਸਿੰਘ ਟੋਨੀ, ਆਦਿ ਨੇ ਧਾਲੀਵਾਲ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ