JALANDHAR WEATHER

ਪੰਜਾਬ ਕੈਬਨਿਟ ਦੀ ਮੀਟਿੰਗ ਦੌਰਾਨ ਮਾਵਾਂ ਧੀਆਂ ਯੋਜਨਾ ਉਤੇ ਲੱਗੀ ਮੋਹਰ

 ਚੰਡੀਗੜ੍ਹ, 29 ਮਾਰਚ- ਪੰਜਾਬ ਕੈਬਨਿਟ ਦੀ ਮੀਟਿੰਗ ਹੋਈ , ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਹ ਮੀਟਿੰਗ ਮੁੱਖ ਮੰਤਰੀ ਨਿਵਾਸ 'ਤੇ ਹੋਈ। ਇਸ ਮੀਟਿੰਗ ਦੌਰਾਨ 13 ਅਪ੍ਰੈਲ ਨੂੰ ਹੋਣ ਵਾਲੇ ਵਿਧਾਨ ਸਭਾ ਸੈਸ਼ਨ ਨੂੰ ਕੈਬਨਿਟ ਨੂੰ ਪ੍ਰਵਾਨਗੀ ਮਿਲ ਗਈ ਹੈ।  ਪੰਜਾਬ ਕੈਬਨਿਟ ਦੀ ਮੀਟਿੰਗ ਦੌਰਾਨ ਮਾਵਾਂ ਧੀਆਂ ਯੋਜਨਾ ਉਤੇ ਮੋਹਰ ਲੱਗ ਗਈ ਹੈ। 1 ਅਪ੍ਰੈਲ ਤੋਂ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਲਾਗੂ ਕਰਨ ਨੂੰ ਪ੍ਰਵਾਨਗੀ ਮਿਲ ਗਈ ਹੈ। ਇਸ ਯੋਜਨਾ ਲਈ ਰਜਿਸਟ੍ਰੇਸ਼ ਅਪ੍ਰੈਲ ਤੋਂ ਸ਼ੁਰੂ ਹੋ ਗਈ ਹੈ। 13 ਅਪ੍ਰੈਲ ਤੋਂ ਮਹਿਲਾਵਾਂ ਨੂੰ ਪੈਸੇ ਮਿਲਣੇ ਸ਼ੁਰੂ ਹੋ ਜਾਣਗੇ।  ਇਸ ਯੋਜਨਾ ਦਾ ਲਾਭ ਪੰਜਾਬ ਦੀਆਂ ਲਗਭਗ 97% ਔਰਤਾਂ ਨੂੰ ਮਿਲੇਗਾ। ਜਨਰਲ ਸ਼੍ਰੇਣੀ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ ₹1,000, ਜਦੋਂ ਕਿ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1,500 ਮਿਲਣਗੇ।

ਯੋਜਨਾ ਵਿਭਾਗ ਵਿੱਚ 140 ਸਿੱਧੀਆਂ ਭਰਤੀਆਂ ਨੂੰ  ਵੀ ਪ੍ਰਵਾਨਗੀ ਮਿਲ ਗਈ ਹੈ। ਉਦਯੋਗਿਕ ਪਲਾਟਾਂ ਨੂੰ ਲੀਜ਼ਹੋਲਡ ਤੋਂ ਫ੍ਰੀਹੋਲਡ ਵਿਚ ਬਦਲਣ ਲਈ ਨੀਤੀ ਵਿੱਚ ਸੋਧ ਕਰਨ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਗਈ। ਹੁਣ, ਬੈਂਕਾਂ ਨੂੰ ਗਿਰਵੀ ਰੱਖੇ ਪਲਾਟਾਂ ਨੂੰ ਵੀ ਐਨਓਸੀ ਨਾਲ ਬਦਲਿਆ ਜਾ ਸਕਦਾ ਹੈ।  ਮੰਤਰੀ ਮੰਡਲ ਨੇ ਸਤਲੁਜ ਦਰਿਆ ਦੀ ਸਫਾਈ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ