JALANDHAR WEATHER

ਪੰਜਾਬ ਤੇ ਚੰਡੀਗੜ੍ਹ ’ਚ ਬਦਲਿਆ ਮੌਸਮ

ਚੰਡੀਗੜ੍ਹ, 30 ਮਾਰਚ- ਪਹਾੜਾਂ ਵਿਚ ਬਰਫ਼ਬਾਰੀ ਅਤੇ ਮੈਦਾਨੀ ਇਲਾਕਿਆਂ ਵਿਚ ਮੀਂਹ ਨੇ ਪੰਜਾਬ ਅਤੇ ਚੰਡੀਗੜ੍ਹ ਵਿਚ ਮੌਸਮ ਬਦਲ ਦਿੱਤਾ ਹੈ। ਪਿਛਲੇ 24 ਘੰਟਿਆਂ ਵਿਚ ਤਾਪਮਾਨ 2.4 ਡਿਗਰੀ ਸੈਲਸੀਅਸ ਘੱਟਿਆ ਹੈ ਅਤੇ ਹੁਣ ਆਮ ਦੇ ਨੇੜੇ ਹੈ। ਮੌਸਮ ਵਿਭਾਗ ਦੇ ਅਨੁਸਾਰ ਅੱਜ ਸੂਬੇ ਵਿਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਮੀਂਹ, ਗਰਜ-ਤੂਫ਼ਾਨ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

ਕੁਝ ਇਲਾਕਿਆਂ ਵਿਚ ਗੜੇਮਾਰੀ ਵੀ ਸੰਭਵ ਹੈ। ਇਸ ਸੰਬੰਧੀ ਆਰੈਂਜ ਅਲਰਟ ਜਾਰੀ ਕੀਤਾ ਗਿਆ ਹੈ ਅਤੇ 31 ਮਾਰਚ ਨੂੰ ਵੀ ਇਸੇ ਤਰ੍ਹਾਂ ਦੇ ਮੌਸਮ ਦੀ ਉਮੀਦ ਹੈ। ਮੌਸਮ ਵਿਭਾਗ ਦੇ ਅਨੁਸਾਰ ਸੂਬੇ ਦੇ 23 ਜ਼ਿਲ੍ਹਿਆਂ ਵਿਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜਦੋਂ ਕਿ 11 ਜ਼ਿਲ੍ਹਿਆਂ ਵਿਚ ਗੜੇਮਾਰੀ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਨ੍ਹਾਂ ਵਿਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ ਸ਼ਾਮਿਲ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ