ਸ਼੍ਰੋਮਣੀ ਅਕਾਲੀ ਦਲ (ਬ) ਦੇ ਕਈ ਆਗੂ ਸਾਥੀਆਂ ਸਮੇਤ ਭਾਜਪਾ 'ਚ ਹੋਏ ਸ਼ਾਮਿਲ
ਚੰਡੀਗੜ੍ਹ, 30 ਮਾਰਚ (ਸੰਦੀਪ ਕੁਮਾਰ ਮਾਹਨਾ) - ਸ਼੍ਰੋਮਣੀ ਅਕਾਲੀ ਦਲ (ਬ) ਨੂੰ ਉਸ ਵੇਲੇ ਵੱਡਾ ਸਿਆਸੀ ਝਟਕਾ ਲੱਗਾ ਜਦੋਂ ਪਾਰਟੀ ਦੇ ਮੀਤ ਪ੍ਰਧਾਨ ਅਤੇ ਖਰੜ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਚਰਨਜੀਤ ਸਿੰਘ ਕਾਲੇਵਾਲ ਨੇ ਅਕਾਲੀ ਦਲ ਨੂੰ ਅਲਵਿਦਾ ਆਖਦਿਆਂ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ। ਉਹ ਖਾਲਸਾ ਕਾਲਜ ਚੰਡੀਗੜ੍ਹ ਦੀ ਸੁਸਾਇਟੀ ਦੇ ਮੈਂਬਰ ਵੀ ਰਹਿ ਚੁੱਕੇ ਹਨ।
ਇਸ ਮੌਕੇ ਭਾਜਪਾ ਦੇ ਸੂਬਾ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਚਰਨਜੀਤ ਸਿੰਘ ਕਾਲੇਵਾਲ ਦਾ ਪਾਰਟੀ ਵਿਚ ਤਹਿ ਦਿਲੋਂ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਸ਼ਾਮਿਲ ਹੋਣ ਨਾਲ ਭਾਜਪਾ ਨੂੰ ਪੰਜਾਬ ਵਿਚ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ ਕਿ ਭਾਜਪਾ ਦੀ ਨੀਤੀ ਅਤੇ ਪ੍ਰਧਾਨ ਮੰਤਰੀ ਦੀ ਅਗਵਾਈ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਪਾਰਟੀਆਂ ਦੇ ਆਗੂ ਭਾਜਪਾ ਨਾਲ ਜੁੜ ਰਹੇ ਹਨ।
ਇਸ ਦੇ ਨਾਲ ਹੀ ਤਰਨਤਾਰਨ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਰਮਨਦੀਪ ਸਿੰਘ ਭਰੋਵਾਲ ਅਤੇ ਨਕੋਦਰ ਤੋਂ ਉੱਘੇ ਸਮਾਜ ਸੇਵਕ ਅਤੇ ਯੂਥ ਅਕਾਲੀ ਦਲ ਦੇ ਸਾਬਕਾ ਜਨਰਲ ਸਕੱਤਰ ਅਵਤਾਰ ਸਿੰਘ ਕਾਮੇਵਾਲ ਵੀ ਆਪਣੇ ਸਾਥੀਆਂ ਸਮੇਤ ਭਾਜਪਾ ਵਿਚ ਸ਼ਾਮਿਲ ਹੋ ਗਏ। ਉਨ੍ਹਾਂ ਦੇ ਇਸ ਫੈਸਲੇ ਨੂੰ ਸ਼੍ਰੋਮਣੀ ਅਕਾਲੀ ਦਲ ਲਈ ਹੋਰ ਇਕ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ।
ਨਵੇਂ ਸ਼ਾਮਿਲ ਹੋਏ ਆਗੂਆਂ ਨੇ ਕਿਹਾ ਕਿ ਉਹ ਦੇਸ਼ ਦੀ ਤਰੱਕੀ ਅਤੇ ਪੰਜਾਬ ਦੇ ਵਿਕਾਸ ਲਈ ਭਾਜਪਾ ਦੀਆਂ ਨੀਤੀਆਂ ਨਾਲ ਸਹਿਮਤ ਹਨ ਅਤੇ ਆਉਣ ਵਾਲੇ ਸਮੇਂ ਵਿਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਪੂਰੀ ਇਮਾਨਦਾਰੀ ਨਾਲ ਅਤੇ ਦਿਨ ਰਾਤ ਕੰਮ ਕਰਨਗੇ।
ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਸ ਤਰ੍ਹਾਂ ਦੇ ਦਲ-ਬਦਲ ਪੰਜਾਬ ਦੀ ਸਿਆਸਤ ਵਿਚ ਨਵੇਂ ਸਮੀਕਰਨ ਪੈਦਾ ਕਰ ਸਕਦੇ ਹਨ, ਜਿਸ ਨਾਲ ਆਉਣ ਵਾਲੇ ਸਮੇਂ ਵਿਚ ਪਾਰਟੀਆਂ ਦੇ ਤਾਕਤ ਸੰਤੁਲਨ 'ਤੇ ਵੀ ਅਸਰ ਪੈ ਸਕਦਾ ਹੈ।
;
;
;
;
;
;
;
;