JALANDHAR WEATHER

ਮੋਟਰਸਾਈਕਲ ਸਵਾਰ 70 ਹਜ਼ਾਰ ਰੁਪਏ ਦੀ ਨਕਦੀ ਖੋਹ ਕੇ ਫ਼ਰਾਰ

ਕਪੂਰਥਲਾ, 30 ਮਾਰਚ (ਅਮਨਜੋਤ ਸਿੰਘ ਵਾਲੀਆ)-ਰਮਨੀਕ ਚੌਕ ਵਿਖੇ ਐਕਟਿਵਾ 'ਤੇ ਜਾ ਰਹੇ ਇਕ ਵਿਅਕਤੀ ਕੋਲੋਂ ਮੋਟਰਸਾਈਕਲ ਸਵਾਰ ਦੋ ਲੁਟੇਰੇ ਕੁੜਤੇ ਦੀ ਜੇਬ ਵਿਚੋਂ ਲਗਭਗ 60 ਤੋਂ 70 ਹਜ਼ਾਰ ਰੁਪਏ ਨਕਦੀ ਖੋਹ ਕੇ ਫ਼ਰਾਰ ਹੋ ਗਏ, ਜਦਕਿ ਐਕਟਿਵਾ ਸਵਾਰ ਵਿਅਕਤੀ ਡਿੱਗਣ ਕਾਰਨ ਜ਼ਖਮੀ ਹੋ ਗਿਆ।

ਜ਼ੇਰੇ ਇਲਾਜ ਚਰਨਜੀਤ ਨਾਗਪਾਲ ਪੁੱਤਰ ਓਮ ਪ੍ਰਕਾਸ਼ ਵਾਸੀ ਜਰਮਨੀ ਦਾਸ ਪਾਰਕ ਨੇ ਦੱਸਿਆ ਕਿ ਉਹ ਐਕਟਿਵਾ 'ਤੇ ਸਵਾਰ ਹੋ ਕੇ ਰਾਤ ਕਰੀਬ 9:30 ਵਜੇ ਰਮਨੀਕ ਚੌਕ ਨੇੜੇ ਇਕ ਦੋਸਤ ਨੂੰ ਮਿਲਣ ਜਾ ਰਿਹਾ ਸੀ ਕਿ ਜਦੋਂ ਉਹ ਰਮਨੀਕ ਚੌਕ ਵਿਖੇ ਪੁੱਜਿਆ ਤਾਂ ਪਿੱਛੋਂ ਆਏ ਮੋਟਰਸਾਈਕਲ ਸਵਾਰ ਦੋ ਲੁਟੇਰਿਆਂ ਵਿਚੋਂ ਮੋਟਰਸਾਈਕਲ ਦੇ ਪਿੱਛੇ ਬੈਠੇ ਨੌਜਵਾਨ ਨੇ ਉਸਦੇ ਕੁੜਤੇ ਦੀ ਜੇਬ ਵਿਚ ਪਏ 60 ਤੋਂ 70 ਹਜ਼ਾਰ ਰੁਪਏ ਅਚਾਨਕ ਖਿੱਚ ਲਏ, ਜਿਸ ਕਾਰਨ ਉਹ ਐਕਟਿਵਾ ਤੋਂ ਡਿੱਗ ਕੇ ਜ਼ਖ਼ਮੀ ਹੋ ਗਿਆ ਜਦਕਿ ਲੁਟੇਰੇ ਨਕਦੀ ਲੈ ਕੇ ਫ਼ਰਾਰ ਹੋ ਗਏ, ਜਿਸਦਾ ਇਲਾਜ ਸਿਵਲ ਹਸਪਤਾਲ ਵਿਚ ਡਿਊਟੀ ਡਾ. ਸਾਹਿਲ ਗਰਗ ਵਲੋਂ ਕੀਤਾ ਜਾ ਰਿਹਾ ਹੈ। ਇਸ ਸੰਬੰਧੀ ਥਾਣਾ ਸਿਟੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ