ਮੁੱਖ ਮੰਤਰੀ ਭਗਵੰਤ ਮਾਨ ਅੱਜ 508 ਐਮਰਜੈਂਸੀ ਰਿਸਪਾਂਸ ਵਾਹਨਾਂ ਨੂੰ ਦਿਖਾਉਣਗੇ ਹਰੀ ਝੰਡੀ
ਚੰਡੀਗੜ੍ਹ,31 ਮਾਰਚ- ਮੁੱਖ ਮੰਤਰੀ ਭਗਵੰਤ ਮਾਨ ਅੱਜ ਸੰਗਰੂਰ ਜ਼ਿਲ੍ਹੇ ਦੇ ਲਾਡਾ ਕੋਠੀ ਤੋਂ 508 ਐਮਰਜੈਂਸੀ ਰਿਸਪਾਂਸ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨਗੇ। ਮਾਨ ਸਰਕਾਰ ਡਾਇਲ 112 ਪ੍ਰੋਜੈਕਟ ਤਹਿਤ ਪੰਜਾਬ ਵਿਚ ਕਾਨੂੰਨ ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਵੱਲ ਇਕ ਵੱਡਾ ਕਦਮ ਚੁੱਕ ਰਹੀ ਹੈ। ਇਹ ਵਾਹਨ ਪੰਜਾਬ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿਚ ਤਾਇਨਾਤ ਕੀਤੇ ਜਾਣਗੇ। ਐਮਰਜੈਂਸੀ ਵਿਚ 112 ਡਾਇਲ ਕਰਨ 'ਤੇ ਐਮਰਜੈਂਸੀ ਰਿਸਪਾਂਸ ਵਾਹਨ ਤੁਰੰਤ ਪਹੁੰਚ ਜਾਣਗੇ।
ਸਾਰੇ ਵਾਹਨ ਮੋਬਾਈਲ ਡਾਟਾ ਟਰਮੀਨਲ ਅਤੇ ਸਮਾਰਟਫੋਨ ਨਾਲ ਲੈਸ ਹੋਣਗੇ। ਵਾਹਨ ਡੈਸ਼ ਕੈਮਰੇ, ਵਾਇਰਲੈੱਸ ਸਿਸਟਮ, ਜੀ.ਪੀ.ਐਸ. ਟਰੈਕਰ ਅਤੇ ਹੋਰ ਆਧੁਨਿਕ ਤਕਨਾਲੋਜੀ ਨਾਲ ਲੈਸ ਹੋਣਗੇ।ਵਾਹਨਾਂ ਨੂੰ ਹਰੀ ਝੰਡੀ ਦਿਖਾਉਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਲੋਕਾਂ ਨੂੰ ਸੰਬੋਧਨ ਕਰਨਗੇ।
;
;
;
;
;
;
;
;