ਭੇਦਭਰੀ ਹਾਲਤ 'ਚ ਨੌਜਵਾਨ ਦੀ ਲਾਸ਼ ਝਾੜੀਆਂ ’ਚੋਂ ਬਰਾਮਦ
ਸੁਨਾਮ ਊਧਮ ਸਿੰਘ ਵਾਲਾ, (ਸੰਗਰੂਰ), 31 ਮਾਰਚ (ਧਾਲੀਵਾਲ, ਭੁੱਲਰ)- ਸਥਾਨਕ ਜਾਖਲ- ਲੁਧਿਆਣਾ ਰੇਲਵੇ ਲਾਈਨ ’ਤੇ ਫਲਾਈ ਓਵਰ ਨੇੜੇ ਝਾੜੀਆਂ 'ਚੋਂ ਪੁਲਿਸ ਨੂੰ ਇਕ ਨੌਜਵਾਨ ਦੀ ਲਾਸ਼ ਮਿਲੀ ਹੈ। ਸੁਨਾਮ ਊਧਮ ਸਿੰਘ ਵਾਲਾ ਰੇਲਵੇ ਸਟੇਸ਼ਨ ਦੀ ਜੀ. ਆਰ. ਪੀ. ਚੌਂਕੀ ਦੇ ਇੰਚਾਰਜ ਸਹਾਇਕ ਥਾਣੇਦਾਰ ਸਰਬਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਇਤਲਾਹ ਮਿਲੀ ਸੀ ਕਿ ਸਥਾਨਕ ਨਵੇਂ ਰੇਲਵੇ ਅੰਡਰ ਬ੍ਰਿਜ ਅਤੇ ਫਲਾਈ ਓਵਰ ਦੇ ਵਿਚਕਾਰ ਰੇਲਵੇ ਲਾਈਨ ਦੀਆਂ ਝਾੜੀਆਂ ਵਿਚ ਇਕ ਨੌਜਵਾਨ ਦੀ ਲਾਸ਼ ਪਈ ਹੈ। ਪੁਲਿਸ ਵਲੋਂ ਤੁਰੰਤ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਕਰਵਾਇਆ ਗਿਆ।ਮ੍ਰਿਤਕ ਦੀ ਪਛਾਣ ਲਵਪ੍ਰੀਤ ਸਿੰਘ (27) ਪੁੱਤਰ ਜਗਦੇਵ ਸਿੰਘ ਵਾਸੀ ਪਿੰਡ ਕੁਲਾਰ ਖੁਰਦ ਵਜੋਂ ਹੋਈ ਹੈ। ਉਨ੍ਹਾਂ ਕਿਹਾ ਕਿ ਭਾਵੇਂ ਨੌਜਵਾਨ ਦੀ ਮੌਤ ਦੇ ਅਸਲ ਕਾਰਨਾਂ ਦਾ ਅਜੇ ਤੱਕ ਪਤਾ ਨਹੀ ਲੱਗ ਸਕਿਆ ਹੈ ਪਰ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਸੱਚਾਈ ਪੋਸਟਮਾਰਟਮ ਦੀ ਰਿਪੋਰਟ ਆਉਣ 'ਤੇ ਹੀ ਸਾਹਮਣੇ ਆਵੇਗੀ। ਸਹਾਇਕ ਥਾਣੇਦਾਰ ਸਰਬਜੀਤ ਸਿੰਘ ਨੇ ਕਿਹਾ ਕਿ ਪੁਲਿਸ ਵਲੋਂ ਮ੍ਰਿਤਕ ਨੌਜਵਾਨ ਦੇ ਪਿਤਾ ਜਗਦੇਵ ਸਿੰਘ ਅਤੇ ਚਾਚਾ ਹਰਵਿੰਦਰ ਸਿੰਘ ਦੇ ਬਿਆਨਾਂ 'ਤੇ ਬੀ. ਐਨ. ਐਸ. ਐਸ. ਦੀ ਧਾਰਾ 194 ਤਹਿਤ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ ਅਤੇ ਪੋਸਟਮਾਰਟਮ ਉਪਰੰਤ ਮ੍ਰਿਤਕ ਦੀ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਗਈ ਹੈ।
;
;
;
;
;
;
;
;