JALANDHAR WEATHER

ਮੁੱਖ ਮੰਤਰੀ ਭਗਵੰਤ ਮਾਨ ਨੇ 508 ਐਮਰਜੈਂਸੀ ਰਿਸਪਾਂਸ ਵਾਹਨਾਂ ਨੂੰ ਦਿਖਾਈ ਹਰੀ ਝੰਡੀ

ਧੁਰੀ, (ਸੰਗਰੂਰ), 31 ਮਾਰਚ - ਪੰਜਾਬ ਸਰਕਾਰ ਡਾਇਲ 112 ਪ੍ਰੋਜੈਕਟ ਨੂੰ ਮਜ਼ਬੂਤ ​​ਕਰ ਰਹੀ ਹੈ। ਜਨਤਾ ਨੂੰ ਤੁਰੰਤ ਸਹਾਇਤਾ ਪ੍ਰਦਾਨ ਕਰਨ ਲਈ ਅੱਜ ਪੁਲਿਸ ਬੇੜੇ ਵਿਚ 508 ਐਮਰਜੈਂਸੀ ਰਿਸਪਾਂਸ ਵਾਹਨ ਸ਼ਾਮਿਲ ਕੀਤੇ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਸੰਗਰੂਰ ਜ਼ਿਲ੍ਹੇ ਦੇ ਲੱਡਾ ਕੋਠੀ ਵਿਖੇ ਇਨ੍ਹਾਂ ਵਾਹਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਉਨ੍ਹਾਂ ਦੇ ਨਾਲ ਡੀ.ਜੀ.ਪੀ. ਗੌਰਵ ਯਾਦਵ ਵੀ ਸਨ। ਇਹ ਸਾਰੇ ਵਾਹਨ ਸੂਬੇ ਦੇ 28 ਪੁਲਿਸ ਜ਼ਿਲ੍ਹਿਆਂ ਵਿਚ ਤਾਇਨਾਤ ਕੀਤੇ ਜਾਣਗੇ। ਸਰਕਾਰ ਨੇ ਪਹਿਲਾਂ ਹੀ ਸਾਰੇ ਐਸ.ਐਚਓਜ਼. ਨੂੰ ਨਵੇਂ ਵਾਹਨ ਪ੍ਰਦਾਨ ਕੀਤੇ ਹਨ, ਜਦੋਂ ਕਿ ਸੀਨੀਅਰ ਅਧਿਕਾਰੀਆਂ ਲਈ ਵਾਹਨ ਪ੍ਰਦਾਨ ਕਰਨ ਦੀ ਪ੍ਰਕਿਰਿਆ ਜਾਰੀ ਹੈ।

ਪੁਲਿਸ ਦੇ ਅਨੁਸਾਰ ਸਾਰੇ ਵਾਹਨ ਮੋਬਾਈਲ ਡਾਟਾ ਟਰਮੀਨਲ ਅਤੇ ਸਮਾਰਟਫੋਨ ਨਾਲ ਲੈਸ ਹੋਣਗੇ। ਉਨ੍ਹਾਂ ਵਿਚ ਡੈਸ਼ ਕੈਮਰੇ, ਵਾਇਰਲੈੱਸ ਸਿਸਟਮ ਅਤੇ ਜੀ.ਪੀ.ਐਸ. ਟਰੈਕਿੰਗ ਦੇ ਨਾਲ-ਨਾਲ ਹੋਰ ਆਧੁਨਿਕ ਤਕਨੀਕੀ ਵਿਸ਼ੇਸ਼ਤਾਵਾਂ ਵੀ ਹੋਣਗੀਆਂ। ਇਸ ਨਾਲ ਜਨਤਾ ਨੂੰ ਫਾਇਦਾ ਹੋਵੇਗਾ। ਵਾਹਨ ਲੋਕਾਂ ਤੱਕ ਜਲਦੀ ਪਹੁੰਚ ਸਕਣਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ