JALANDHAR WEATHER

ਆੜ੍ਹਤੀਆਂ ਦੀਆਂ ਮੰਗਾਂ ਕੇਂਦਰ ਨਾਲ ਹਨ ਸੰਬੰਧਿਤ- ਮੁੱਖ ਮੰਤਰੀ ਭਗਵੰਤ ਮਾਨ

ਚੰਡੀਗੜ੍ਹ, 1 ਅਪ੍ਰੈਲ- ਅੱਜ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੱਤਰਕਾਰਾਂ ਨੂੰ ਸੰਬੋਧਨ ਕੀਤਾ ਗਿਆ। ਉਨ੍ਹਾਂ ਆੜ੍ਹਤੀਆਂ ਵਲੋਂ ਹੜਤਾਲ ਕੀਤੇ ਜਾਣ ਦੇ ਸਵਾਲ ’ਤੇ ਕਿਹਾ ਕਿ ਆੜਤੀਆਂ ਦੀਆਂ ਮੰਗਾਂ ਕੇਂਦਰ ਨਾਲ ਸੰਬੰਧਿਤ ਹਨ ਤੇ ਜਿਹੜੀ ਚੀਜ਼ ਉਨ੍ਹਾਂ ਦੇ ਹੱਥ ਵਿਚ ਨਹੀਂ ਹੈ, ਉਹ ਉਸ ਬਾਰੇ ਕੁਝ ਨਹੀਂ ਕਰ ਸਕਦੇ। ਉਨ੍ਹਾਂ ਅੱਗੇ ਕਿਹਾ ਕਿ ਬਲੈਕਮੇਲਿੰਗ ਦੇ ਦਮ ’ਤੇ ਹੜਤਾਲ ਨਹੀਂ ਚੱਲੇਗੀ ਤੇ ਇਸ ਤਰ੍ਹਾਂ ਆਪਣੀਆਂ ਮੰਗਾਂ ਮਨਵਾਉਣਾ ਸਹੀ ਗੱਲ ਨਹੀਂ ਹੈ। ਉਨ੍ਹਾਂ ਕਿਹਾ ਕਿ ਮੈਂ ਅੱਜ ਆੜ੍ਹਤੀਆਂ ਨੂੰ ਮਿਲ ਕੇ ਉਨ੍ਹਾਂ ਦੀਆਂ ਮੰਗਾਂ ਸੁਣਾਂਗਾ ਤੇ ਧੋਣ ’ਤੇ ਗੋਡਾ ਬਰਦਾਸ਼ਤ ਨਹੀਂ ਕਰਾਂਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ