JALANDHAR WEATHER

ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਅਦਾਲਤ ਨੇ 14 ਦਿਨ ਲਈ ਭੇਜਿਆ ਜੇਲ੍ਹ

 ਅੰਮ੍ਰਿਤਸਰ, 1 ਅਪ੍ਰੈਲ (ਰੇਸ਼ਮ ਸਿੰਘ) - ਖੁਦਕੁਸ਼ੀ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਅੱਜ ਮੁੜ ਅਦਾਲਤ ਚ ਪੇਸ਼ ਕੀਤਾ ਗਿਆ ਜਿਥੇ ਅਦਾਲਤ ਵਲੋਂ ਉਨ੍ਹਾਂ ਨੂੰ 14 ਦਿਨ ਲਈ ਜੇਲ੍ਹ ਭੇਜ ਦਿੱਤਾ ਗਿਆ ਹੈ। ਦੱਸ ਦਈਕੇ ਕਿ ਡੀਐੱਮ ਗਗਨਦੀਪ ਸਿੰਘ ਰੰਧਾਵਾ ਦੀ ਕਥਿਤ ਤੌਰ ਉੱਤੇ ਖੁਦਕੁਸ਼ੀ ਦੇ ਮਾਮਲੇ ਵਿਚ ਕਾਰਵਾਈ ਕਰਦਿਆਂ ਪੁਲਿਸ ਨੇ ਸਾਬਕਾ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਗ੍ਰਿਫ਼ਤਾਰ ਕੀਤਾ ਸੀ । ਇਸ ਮਾਮਲੇ ਵਿਚ ਪੁਲਿਸ ਐੱਫਆਈਆਰ ਵਿਚ ਮੁੱਖ ਮੁਲਜ਼ਮ ਵਜੋਂ ਸਾਬਕਾ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ, ਉਨ੍ਹਾਂ ਦੇ ਪਿਤਾ ਸੁਖਦੇਵ ਸਿੰਘ ਭੁੱਲਰ ਅਤੇ ਪੀਏ ਦਿਲਬਾਗ ਸਿੰਘ ਨੂੰ ਨਾਮਜ਼ਦ ਕੀਤਾ ਗਿਆ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ