ਆਪ ਨੇ ਰਾਘਵ ਚੱਢਾ ਨੂੰ ਰਾਜ ਸਭਾ 'ਚੋਂ ਡਿਪਟੀ ਲੀਡਰ ਦੇ ਅਹੁੁਦੇ ਤੋਂ ਹਟਾਇਆ
ਨਵੀਂ ਦਿੱਲੀ, 2 ਅਪ੍ਰੈਲ- ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਨੂੰ ਰਾਜ ਸਭਾ ਵਿਚ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾ ਦਿੱਤਾ ਹੈ। ਰਾਘਵ ਚੱਢਾ ਦੀ ਥਾਂ ਆਪ ਨੇ ਅਸ਼ੋਕ ਮਿੱਤਲ ਨੂੰ ਰਾਜ ਸਭਾ ਵਿਚ ਡਿਪਟੀ ਲੀਡਰ ਲਗਾਇਆ ਹੈ। ਇਸ ਸੰਬੰਧੀ ਆਪ ਨੇ ਰਾਜ ਸਭਾ ਸਕੱਤਰੇਤ ਨੂੰ ਇਕ ਪੱਤਰ ਸੌਂਪ ਦਿੱਤਾ ਹੈ।
ਪੱਤਰ ਵਿਚ ਕਿਹਾ ਗਿਆ ਹੈ ਕਿ ਉਨ੍ਹਾਂ ਨੂੰ ਸਦਨ ਵਿਚ ਪਾਰਟੀ ਵਲੋਂ ਬੋਲਣ ਦਾ ਸਮਾਂ ਨਹੀਂ ਦਿੱਤਾ ਜਾਣਾ ਚਾਹੀਦਾ। ਰਾਘਵ 2022 ਤੋਂ ਪੰਜਾਬ ਤੋਂ ਰਾਜ ਸਭਾ ਦੇ ਸੰਸਦ ਮੈਂਬਰ ਹਨ। ਉਨ੍ਹਾਂ ਦਾ ਕਾਰਜਕਾਲ 2028 ਵਿਚ ਖਤਮ ਹੋ ਰਿਹਾ ਹੈ।
ਪਾਰਟੀ ਨੇ ਇਸ ਫੈਸਲੇ ਦਾ ਕੋਈ ਕਾਰਨ ਨਹੀਂ ਦੱਸਿਆ ਹੈ। ਹਾਲਾਂਕਿ, ਉਹ ਲੰਬੇ ਸਮੇਂ ਤੋਂ ਪਾਰਟੀ ਤੋਂ ਦੂਰ ਹਨ ਅਤੇ 'ਆਪ' ਬਾਰੇ ਕੋਈ ਬਿਆਨ ਨਹੀਂ ਦੇ ਰਹੇ ਹਨ।
27 ਫਰਵਰੀ ਨੂੰ, ਜਦੋਂ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਸ਼ਰਾਬ ਨੀਤੀ ਮਾਮਲੇ ਵਿਚ ਹੇਠਲੀ ਅਦਾਲਤ ਤੋਂ ਰਾਹਤ ਮਿਲੀ, ਤਾਂ ਉਨ੍ਹਾਂ ਨੇ ਕੋਈ ਬਿਆਨ ਨਹੀਂ ਦਿੱਤਾ। ਰਾਜ ਸਭਾ ਵਿਚ ਵੀ, ਉਹ ਗਿਗ ਵਰਕਰਾਂ ਅਤੇ ਸਕੂਲਾਂ ਦੀਆਂ ਫੀਸਾਂ ਵਰਗੇ ਮਾਮਲਿਆਂ ਬਾਰੇ ਗੱਲ ਕਰ ਰਹੇ ਸਨ।
ਦੂਜੇ ਪਾਸੇ ਰਾਜ ਸਭਾ ਵਿਚ ਨਵੇਂ ਲਗਾਏ ਗਏ ਡਿਪਟੀ ਲੀਡਰ ਅਸ਼ੋਕ ਮਿੱਤਲ ਪੰਜਾਬ ਤੋਂ 'ਆਪ' ਦੇ ਰਾਜ ਸਭਾ ਮੈਂਬਰ ਵੀ ਹਨ। ਉਹ ਜਲੰਧਰ ਤੋਂ ਹਨ ਅਤੇ ਪੰਜਾਬ ਵਿਚ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਸੰਸਥਾਪਕ ਅਤੇ ਚਾਂਸਲਰ ਹਨ। ਉਹ 2022 ਵਿਚ ਰਾਜ ਸਭਾ ਦੇ ਸੰਸਦ ਮੈਂਬਰ ਬਣੇ ਸਨ।
;
;
;
;
;
;
;
;