ਗੁਰਦਾਸਪੁਰ ਦੇ ਨੌਜਵਾਨ ਦੀ ਅਮਰੀਕਾ ’ਚ ਦਿਲ ਦਾ ਦੌਰਾ ਪੈਣ ਨਾਲ ਮੌਤ
ਗੁਰਦਾਸਪੁਰ, 2 ਅਪ੍ਰੈਲ (ਰੋਹਿਤ ਗੁਪਤਾ)-ਗੁਰਦਾਸਪੁਰ ਦੇ ਕਸਬਾ ਪੁਰਾਣਾ ਸ਼ਾਲਾ ’ਚ ਉਸ ਵੇਲੇ ਮਾਹੌਲ ਗਮਗੀਨ ਹੋ ਗਿਆ, ਜਦੋਂ ਦੋ ਸਾਲ ਪਹਿਲਾਂ ਅਮਰੀਕਾ ਗਏ ਇੱਥੋਂ ਦੇ ਵਸਨੀਕ ਗਭਰੂ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।
ਪੀੜਤ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਰਿੰਕੂ ਰੋਜ਼ੀ-ਰੋਟੀ ਖਾਤਰ ਕਰੀਬ ਦੋ ਸਾਲ ਪਹਿਲਾਂ ਹੀ ਅਮਰੀਕਾ ਦੀ ਧਰਤੀ ਉਤੇ ਗਿਆ ਸੀ। ਬੀਤੇ ਦਿਨ ਉਨ੍ਹਾਂ ਨੂੰ ਪਤਾ ਲੱਗਾ ਕਿ ਉਸ ਦੀ ਬਾਥਰੂਮ ਵਿਚ ਨਹਾਉਂਦਿਆ ਹਾਰਟ ਅਟੈਕ ਕਾਰਨ ਮੌਤ ਹੋ ਗਈ। ਪੀੜਤ ਪਰਿਵਾਰ ਨਾਲ ਇਸ ਦੁੱਖ ਦੀ ਘੜੀ ਵਿਚ ਦੁੱਖ ਸਾਂਝਾ ਕਰਨ ਪੁੱਜੇ ਸਰਪੰਚ ਬਲਜੀਤ ਸਿੰਘ ਖਾਲਸਾ ਨੇ ਦੱਸਿਆ ਕਿ ਬੇਸ਼ੱਕ ਚਰਨਜੀਤ ਦਾ ਅੰਤਿਮ ਸਸਕਾਰ ਅਮਰੀਕਾ ਵਿਖੇ ਅੱਜ ਹੋ ਰਿਹਾ ਹੈ ਪਰ ਇਸ ਵਿਛੜੀ ਰੂਹ ਦੀ ਆਤਮਕ ਸ਼ਾਂਤੀ ਲਈ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਅਤੇ ਅੰਤਿਮ ਅਰਦਾਸ ਗੁਰਦੁਆਰਾ ਸਿੰਘ ਸਭਾ ਪੁਰਾਣਾ ਸ਼ਾਲਾ ਵਿਖੇ 5 ਅਪ੍ਰੈਲ ਨੂੰ ਹੈ।
;
;
;
;
;
;
;
;