JALANDHAR WEATHER

ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਅਲਰਟ

ਚੰਡੀਗੜ੍ਹ, 2 ਅਪ੍ਰੈਲ (ਕਪਿਲ ਵਧਵਾ)– ਚੰਡੀਗੜ੍ਹ ਦੇ ਸੈਕਟਰ-1 ਸਥਿਤ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਇਕ ਵਾਰ ਫਿਰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਨਾਲ ਸੁਰੱਖਿਆ ਏਜੰਸੀਆਂ ਵਿਚ ਹੜਕੰਪ ਮਚ ਗਿਆ। ਇਹ ਧਮਕੀ ਵੀਰਵਾਰ ਨੂੰ ਈਮੇਲ ਰਾਹੀਂ ਮਿਲੀ, ਜਿਸ ਤੋਂ ਬਾਅਦ ਪੁਲਿਸ ਅਤੇ ਹੋਰ ਸੁਰੱਖਿਆ ਏਜੰਸੀਆਂ ਤੁਰੰਤ ਐਕਸ਼ਨ ਮੋਡ ਵਿਚ ਆ ਗਈਆਂ।

ਮਿਲੀ ਜਾਣਕਾਰੀ ਅਨੁਸਾਰ ਧਮਕੀ ਮਿਲਣ ਨਾਲ ਹੀ ਹਾਈਕੋਰਟ ਪਰਿਸਰ ਵਿਚ ਚੌਕਸੀ ਵਧਾ ਦਿੱਤੀ ਗਈ ਹੈ ਅਤੇ ਹਰ ਦਾਖਲੇ ਪੁਆਇੰਟ ‘ਤੇ ਕੜੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਬੰਬ ਸਕੁਐਡ ਅਤੇ ਡਾਗ ਸਕੁਐਡ ਵਲੋਂ ਪੂਰੇ ਇਲਾਕੇ ਦੀ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਜੋ ਕਿਸੇ ਵੀ ਸੰਭਾਵਿਤ ਖਤਰੇ ਨੂੰ ਟਾਲਿਆ ਜਾ ਸਕੇ।

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਚੰਡੀਗੜ੍ਹ ਸਥਿਤ ਪੰਜਾਬ ਭਾਜਪਾ ਦੇ ਮੁੱਖ ਦਫਤਰ ‘ਤੇ ਹੋਏ ਗ੍ਰਨੇਡ ਹਮਲੇ ਤੋਂ ਬਾਅਦ ਇਹ ਗੰਭੀਰ ਧਮਕੀ ਸਾਹਮਣੇ ਆਈ ਹੈ। ਇਸ ਤਰ੍ਹਾਂ ਦੀਆਂ ਘਟਨਾਵਾਂ ਨਾਲ ਸ਼ਹਿਰ ਦੇ ਸੁਰੱਖਿਆ ਪ੍ਰਬੰਧਾਂ ‘ਤੇ ਸਵਾਲ ਖੜ੍ਹੇ ਹੋ ਰਹੇ ਹਨ ਅਤੇ ਸਮਾਜ ਵਿਰੋਧੀ ਤੱਤਾਂ ਦੀ ਸਰਗਰਮੀ ਵਧਣ ਦੀ ਸੰਭਾਵਨਾ ਵੀ ਜਤਾਈ ਜਾ ਰਹੀ ਹੈ।

ਪੁਲਿਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਈਮੇਲ ਭੇਜਣ ਵਾਲੇ ਦੀ ਪਛਾਣ ਕਰਨ ਲਈ ਸਾਈਬਰ ਟੀਮ ਨੂੰ ਵੀ ਲਗਾਇਆ ਗਿਆ ਹੈ। ਅਧਿਕਾਰੀਆਂ ਨੇ ਲੋਕਾਂ ਨੂੰ ਅਫਵਾਹਾਂ ਤੋਂ ਦੂਰ ਰਹਿਣ ਅਤੇ ਕਿਸੇ ਵੀ ਸ਼ੱਕੀ ਵਸਤੂ ਜਾਂ ਵਿਅਕਤੀ ਦੀ ਸੂਚਨਾ ਤੁਰੰਤ ਪੁਲਿਸ ਨੂੰ ਦੇਣ ਦੀ ਅਪੀਲ ਕੀਤੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ