JALANDHAR WEATHER

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ

ਸੁਨਾਮ ਊਧਮ ਸਿੰਘ ਵਾਲਾ, 2 ਅਪ੍ਰੈਲ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਬੀਤੀ ਰਾਤ ਕੌਹਰੀਆਂ-ਰੋਗਲਾ ਸੜਕ 'ਤੇ ਹੋਏ ਹਾਦਸੇ 'ਚ ਇਕ ਮੋਟਰਸਾਈਕਲ ਸਵਾਰ ਦੀ ਮੌਤ ਹੋਣ ਦੀ ਖਬਰ ਹੈ। ਸਥਾਨਕ ਸਿਵਲ ਹਸਪਤਾਲ ਵਿਖੇ ਮ੍ਰਿਤਕ ਦੇ ਪੋਸਟਮਾਰਟਮ ਸਮੇਂ  ਪੁਲਿਸ ਚੌਕੀ ਕੌਹਰੀਆਂ ਦੇ ਇੰਚਾਰਜ ਸਹਾਇਕ ਥਾਣੇਦਾਰ ਮਿੱਠੂ ਰਾਮ ਨੇ ਦੱਸਿਆ ਕਿ ਬੀਤੀ ਰਾਤ ਕਰੀਬ ਸਵਾ ਕੁ ਨੌਂ ਵਜੇ ਮੱਖਣ ਸਿੰਘ (44) ਪੁੱਤਰ ਸ਼ਮਸ਼ੇਰ ਸਿੰਘ ਵਾਸੀ ਪਿੰਡ ਰੋਗਲਾ ਮੋਟਰਸਾਈਕਲ 'ਤੇ ਕੌਹਰੀਆਂ ਆਪਣੀ ਦੁਕਾਨ ਤੋਂ ਕੰਮ-ਧੰਦੇ ਤੋਂ ਵਿਹਲਾ ਹੋ ਕੇ ਘਰ ਪਰਤ ਰਿਹਾ ਸੀ ਕਿ ਅਚਾਨਕ ਅੱਗਿਓਂ ਕਿਸੇ ਵਾਹਨ ਦੀਆਂ ਲਾਈਟਾਂ ਦੀ ਅੱਖਾਂ 'ਚ ਰੋਸ਼ਨੀ ਪੈਣ ਕਾਰਨ  ਮੋਟਰਸਾਇਕਲ ਦਾ ਸੰਤੁਲਨ ਵਿਗੜ ਕਰਕੇ ਉਹ ਡਿੱਗ ਪਿਆ।

ਗੰਭੀਰ ਜ਼ਖਮੀ ਹਾਲਤ ਵਿਚ ਕੁਝ ਰਾਹਗੀਰਾਂ ਵਲੋਂ ਉਸ ਨੂੰ ਇਲਾਜ ਲਈ ਦਿੜ੍ਹਬਾ ਦੇ ਇਕ ਨਿੱਜੀ ਹਸਪਤਾਲ ਵਿਚ ਲਿਜਾਇਆ ਗਿਆ ਪਰ ਡਾਕਟਰਾਂ ਵਲੋਂ ਉਸ ਦੀ ਹਾਲਤ ਨਾਜ਼ੁਕ ਵੇਖਦੇ ਹੋਏ ਇਲਾਜ ਲਈ ਰਜਿੰਦਰਾ ਹਸਪਤਾਲ ਪਟਿਆਲਾ ਭੇਜ ਦਿੱਤਾ ਗਿਆ ਪਰ ਉਹ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਰਸਤੇ ਵਿਚ ਦਮ ਤੋੜ ਗਿਆ। ਸਹਾਇਕ ਥਾਣੇਦਾਰ ਮਿੱਠੂ ਰਾਮ ਨੇ ਕਿਹਾ ਕਿ ਪੁਲਿਸ ਵਲੋਂ ਮ੍ਰਿਤਕ ਦੇ ਪਿਤਾ ਸ਼ਮਸ਼ੇਰ ਸਿੰਘ ਦੇ ਬਿਆਨਾਂ 'ਤੇ ਬੀ. ਐਨ. ਐਸ. ਐਸ. ਦੀ ਧਾਰਾ 194 ਤਹਿਤ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ