ਮਨਪ੍ਰੀਤ ਸਿੰਘ ਬਾਦਲ ਤੇ ਹੋਰ ਆਗੂਆਂ ਵਲੋਂ ਗੜ੍ਹੇਮਾਰੀ ਤੋਂ ਪ੍ਰਭਾਵਿਤ ਪਿੰਡਾਂ ਦਾ ਦੌਰਾ
ਸ੍ਰੀ ਮੁਕਤਸਰ ਸਾਹਿਬ, 3 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)- ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਸਾਬਕਾ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ, ਦਿਆਲ ਸਿੰਘ ਸੋਢੀ, ਡਾ: ਹਰਜੋਤ ਕਮਲ ਮੋਗਾ, ਸਰੂਪ ਚੰਦ ਸਿੰਗਲਾ ਬਠਿੰਡਾ, ਭਾਈ ਰਾਹੁਲ ਸਿੰਘ ਸਿੱਧੂ, ਪਰਮਪਾਲ ਕੌਰ ਮਲੂਕਾ, ਰਾਜੇਸ਼ ਗੋਰਾ ਪਠੇਲਾ ਸਮੇਤ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਨੇ ਸ੍ਰੀ ਮੁਕਤਸਰ ਸਾਹਿਬ ਦੇ ਨੇੜਲੇ ਪਿੰਡ ਭਾਗਸਰ ਅਤੇ ਗੰਧੜ ਵਿਖੇ ਮੀਂਹ ਅਤੇ ਗੜ੍ਹੇਮਾਰੀ ਤੋਂ ਬੇਹੱਦ ਪ੍ਰਭਾਵਿਤ ਖੇਤਰ ਦਾ ਦੌਰਾ ਕੀਤਾ।
ਭਾਜਪਾ ਆਗੂਆਂ ਨੇ ਕਿਹਾ ਕਿ ਇਸ ਸੰਬੰਧੀ ਸਾਰੀ ਰਿਪੋਰਟ ਕੇਂਦਰ ਸਰਕਾਰ ਨੂੰ ਭੇਜੀ ਜਾਵੇਗੀ ਤਾਂ ਜੋ ਪੀੜਤ ਕਿਸਾਨਾਂ ਨੂੰ ਕੇਂਦਰ ਸਰਕਾਰ ਤੋਂ ਸਹਾਇਤਾ ਦਿਵਾਈ ਜਾ ਸਕੇ। ਉਨ੍ਹਾਂ ਕਿਹਾ ਕਿ ਬੇਮੌਸਮੀ ਬਰਸਾਤ ਅਤੇ ਗੜ੍ਹੇਮਾਰੀ ਨੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਕਈ ਪਿੰਡਾਂ ਨੂੰ ਪ੍ਰਭਾਵਿਤ ਕੀਤਾ ਹੈ। ਜਿਸ ਨਾਲ ਕਣਕ ਦੀ ਪੱਕੀ ਫਸਲ ਤਬਾਹ ਹੋ ਗਈ ਹੈ। ਉਨ੍ਹਾਂ ਕਿਹਾ ਕਿ ਕਿਸਾਨ ਪਹਿਲਾਂ ਹੀ ਆਰਥਿਕ ਤੌਰ ਉਤੇ ਮੰਦਹਾਲੀ ਦਾ ਸ਼ਿਕਾਰ ਹਨ ਅਤੇ ਹੁਣ ਕੁਦਰਤ ਦੀ ਇਸ ਮਾਰ ਨੇ ਵੱਡਾ ਨੁਕਸਾਨ ਪਹੁੰਚਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਵੀ ਤੁਰੰਤ ਐਕਸ਼ਨ ਲੈਂਦਿਆਂ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਯੋਗ ਮੁਆਵਜ਼ਾ ਦੇਣਾ ਚਾਹੀਦਾ ਹੈ।
;
;
;
;
;
;
;
;