JALANDHAR WEATHER

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵਲੋਂ ਮਮਦੋਟ ਦਾ ਦੌਰਾ

ਮਮਦੋਟ (ਫ਼ਿਰੋਜ਼ਪੁਰ), 5 ਅਪ੍ਰੈਲ (ਸੁਖਦੇਵ ਸਿੰਘ ਸੰਗਮ) - ਪੰਜਾਬ ਸਰਕਾਰ ਦੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਵਲੋਂ ਅੱਜ ਮਮਦੋਟ ਦਾ ਦੌਰਾ ਕੀਤਾ ਗਿਆ। ਇਸ ਦੋਰਾਨ ਉਨ੍ਹਾਂ ਨੇ ਪਿੰਡ ਹਜ਼ਾਰਾ ਸਿੰਘ ਵਾਲਾ ਵਿਖੇ ਦੂਸ਼ਿਤ ਪਾਣੀ ਪੀਣ ਕਾਰਨ ਫੈਲੀਆਂ ਬੀਮਾਰੀਆਂ ਤੋਂ ਬਚਾਅ ਲਈ ਚੱਲ ਰਹੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਕਿਸੇ ਕਿਸਮ ਦੀ ਕੁਤਾਹੀ ਨਾ ਵਰਤਣ ਦੀ ਹਦਾਇਤ ਕੀਤੀ।ਇਸ ਮੌਕੇ ਸਿਹਤ ਮੰਤਰੀ ਨੇ ਕਸਬਾ ਮਮਦੋਟ ਦੇ ਸਿਵਲ ਹਸਪਤਾਲ ਦਾ ਵੀ ਮੁਆਇਨਾ ਕੀਤਾ ਤੇ ਇਲਾਕੇ ਦੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦੀ ਸਥਾਨਕ ਪ੍ਰਸ਼ਾਸਨ ਤੋਂ ਜਾਣਕਾਰੀ ਹਾਸਲ ਕੀਤੀ।ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਦੁਆਰਾ ਉਕਤ ਪਿੰਡ ਵਿਚ ਲਗਾਤਾਰ ਸਫ਼ਾਈ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਪੱਕੋ ਤੌਰ ਤੇ ਪਿੰਡ ਵਿਚ ਮੈਡੀਕਲ ਕੈਂਪ ਲਗਾ ਕੇ ਲੋਕਾਂ ਦੀ ਜਾਂਚ ਕਰਕੇ ਬਿਮਾਰ ਲੋਕਾਂ ਦਾ ਇਲਾਜ ਕੀਤਾ ਜਾ ਰਿਹਾ ਹੈ।ਸਿਹਤ ਮੰਤਰੀ ਨੇ ਆਖਿਆ ਕਿ ਸਰਕਾਰ ਲੋਕਾਂ ਨੂੰ ਤੰਦਰੁਸਤ ਰੱਖਣ ਲਈ ਪੂਰੀ ਤਰ੍ਹਾਂ ਨਾਲ ਵਚਨਬੱਧ ਹੈ। ਜ਼ਿਕਰਯੋਗ ਹੈ ਕਿ ਇਸ ਪਿੰਡ ਵਿਚ ਮਾੜੇ ਪਾਣੀ ਕਾਰਨ ਪੈਦਾ ਹੋਈਆਂ ਪੀਲੀਏ ਅਤੇ ਹੋਰ ਨਾਮੁਰਾਦ ਬੀਮਾਰੀਆਂ ਨਾਲ ਹੁਣ ਤੱਕ ਦੋ ਜਣਿਆਂ ਦੀ ਮੌਤ ਹੋ ਚੁੱਕੀ ਹੈ ਜਿਨ੍ਹਾਂ ਦੇ ਪਰਿਵਾਰਾਂ ਲਈ ਮੰਤਰੀ ਵਲੋਂ ਸਰਕਾਰੀ ਆਰਥਿਕ ਮਦਦ ਦੇਣ ਦਾ ਵੀ ਭਰੋਸਾ ਦਿੱਤਾ ਗਿਆ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ