ਚੰਡੀਗੜ੍ਹ ਧਮਾਕਾ ਮਾਮਲਾ: ਮੁੱਖ ਮੁਲਜ਼ਮ ਅਮਨਪ੍ਰੀਤ ਤੇ ਗੁਰਤੇਜ ਗ੍ਰਿਫ਼ਤਾਰ
ਚੰਡੀਗੜ੍ਹ, 5 ਅਪ੍ਰੈਲ (ਗੁਰਪ੍ਰੀਤ ਸਿੰਘ ਚੰਡੀਗੜ੍ਹ ਸਥਿਤ ਪੰਜਾਬ ਭਾਜਪਾ ਦੇ ਦਫ਼ਤਰ ’ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ ਵਿੱਚ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋਵੇਂ ਮੁੱਖ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਦਾ ਖ਼ੁਲਾਸਾ ਕਰਦੇ ਹੋਏ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਅਮਨਪ੍ਰੀਤ ਅਤੇ ਗੁਰਤੇਜ ਵਜੋਂ ਹੋਈ ਹੈ। ਇਹ ਦੋਵੇਂ ਮੁਲਜ਼ਮ ਥਾਣਾ ਮੋਰਿੰਡਾ ਅਧੀਨ ਪੈਂਦੇ ਪਿੰਡ ਰਤਨਗੜ੍ਹ ਦੇ ਰਹਿਣ ਵਾਲੇ ਹਨ। ਦੋਵਾਂ ਨੇ ਵਿਦੇਸ਼ੀ ਹੈਂਡਲਰ ਦੇ ਕਹਿਣ ''ਤੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਸੀ, ਜਿਨ੍ਹਾਂ ਨੂੰ ਧਮਾਕੇ ਲਈ ਆਨਲਾਈਨ ਟ੍ਰੇਨਿੰਗ ਮਿਲੀ ਸੀ।
;
;
;
;
;
;
;
;