ਦਿਨ ਦਿਹਾੜੇ ਨੌਜਵਾਨ ਵਲੋਂ ਬੇਰਹਿਮੀ ਨਾਲ ਕੁੜੀ 'ਤੇ ਚਾਕੂ ਨਾਲ ਹਮਲਾ
ਮੁੱਲਾਂਪੁਰ ਗਰੀਬਦਾਸ, (ਮੋਹਾਲੀ), 7 ਅਪ੍ਰੈਲ (ਦਿਲਬਰ ਸਿੰਘ ਖੈਰਪੁਰ) - ਸਥਾਨਕ ਬਸ ਸਟੈਂਡ ਵਿਖੇ ਦਿਨ-ਦਿਹਾੜੇ ਇਕ ਨੌਜਵਾਨ ਨੇ ਕੁੜੀ ’ਤੇ ਚਾਕੂ ਨਾਲ ਹਮਲਾ ਕਰਕੇ ਉਸ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ। ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਿਸ ਪਾਰਟੀ ਨੇ ਜ਼ਖ਼ਮੀ ਹਾਲਤ 'ਚ ਚੰਡੀਗੜ੍ਹ ਦੇ ਸੈਕਟਰ 16 ਦੇ ਸਰਕਾਰੀ ਹਸਪਤਾਲ ਵਿਚ ਲੜਕੀ ਨੂੰ ਦਾਖਲ ਕਰਵਾਇਆ, ਜਿਥੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਮੌਕੇ 'ਤੇ ਲੋਕਾਂ ਨੇ ਹਮਲਾਵਰ ਨੌਜਵਾਨ ਨੂੰ ਕਾਬੂ ਕਰਕੇ ਪੁਲਿਸ ਹਵਾਲੇ ਕਰ ਦਿੱਤਾ। ਇਸ ਮਾਮਲੇ ਸੰਬੰਧੀ ਪੁਲਿਸ ਵਲੋਂ ਅਗਲੀ ਕਾਰਵਾਈ ਜਾਰੀ ਹੈ।
;
;
;
;
;
;
;
;