ਨਵ ਨਿਯੁਕਤ ਡੀਸੀ ਅਕਾਸ਼ ਬਾਂਸਲ ਗੁਰਦੁਆਰਾ ਸ੍ਰੀ ਬੇਰ ਸਾਹਿਬ ਨਤਮਸਤਕ
ਸੁਲਤਾਨਪੁਰ ਲੋਧੀ, 6 ਅਪ੍ਰੈਲ (ਥਿੰਦ)-ਪੰਜਾਬ ਸਰਕਾਰ ਵਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਕੀਤੇ ਗਏ ਤਬਾਦਲਿਆਂ ਤੋਂ ਬਾਅਦ ਕਪੂਰਥਲਾ ਦੇ ਨਵ ਨਿਯੁਕਤ ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਅਹੁਦਾ ਸੰਭਾਲਣ ਤੋਂ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਸਥਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ।
ਇਸ ਮੌਕੇ ਉਨ੍ਹਾਂ ਨਾਲ ਐਸ. ਡੀ. ਐਮ. ਸੁਲਤਾਨਪੁਰ ਲੋਧੀ ਅਮਨਪਾਲ ਸਿੰਘ, ਏ. ਐਸ. ਪੀ. ਧਰੇਂਦਰ ਵਰਮਾ, ਤਹਿਸੀਲਦਾਰ ਸੁਨੀਤਾ ਖਿਲਣ, ਸਬ ਰਜਿਸਟਰਾਰ ਗੁਰਵਿੰਦਰ ਸਿੰਘ ਵਿਰਕ ਵੀ ਵਿਸ਼ੇਸ਼ ਤੌਰ ਉਤੇ ਹਾਜ਼ਰ ਸਨ। ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਣ ਸਮੇਂ ਡਿਪਟੀ ਕਮਿਸ਼ਨਰ ਸ੍ਰੀ ਅਕਾਸ਼ ਬਾਂਸਲ ਨੇ ਮਨੋਹਰ ਕੀਰਤਨ ਦਾ ਅਨੰਦ ਮਾਣਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਉਪਰੰਤ ਉਨ੍ਹਾਂ ਨੇ ਪਵਿੱਤਰ ਬੇਰੀ ਸਾਹਿਬ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਤਪ ਅਸਥਾਨ ਭੌਰਾ ਸਾਹਿਬ ਦੇ ਦਰਸ਼ਨ ਕੀਤੇ। ਇਸ ਉਪਰੰਤ ਉਨ੍ਹਾਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਅਸਥਾਨ ਦੇ ਦਰਸ਼ਨ ਕਰਕੇ ਉਨ੍ਹਾਂ ਨੂੰ ਅਥਾਹ ਖੁਸ਼ੀ ਪ੍ਰਾਪਤ ਹੋਈ ਹੈ। ਉਹ ਆਪਣੇ ਆਪ ਨੂੰ ਵੱਡਭਾਗਾ ਸਮਝਦੇ ਹਨ ਕਿ ਉਨ੍ਹਾਂ ਨੂੰ ਇਸ ਪਵਿੱਤਰ ਧਰਤੀ ਤੇ ਸੰਗਤਾਂ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਨੇ ਕਿਹਾ ਕਿ ਉਹ ਆਪਣੇ ਜ਼ਿਲ੍ਹੇ ਦੇ ਵਸਨੀਕਾਂ ਨੂੰ ਦਫ਼ਤਰਾਂ ਵਿਚ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਨਹੀਂ ਆਉਣ ਦੇਣਗੇ। ਇਸ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਭਾਈ ਅਵਤਾਰ ਸਿੰਘ ਵਲੋਂ ਨਵ ਨਿਯੁਕਤ ਡਿਪਟੀ ਕਮਿਸ਼ਨਰ ਸ੍ਰੀ ਅਕਾਸ਼ ਬਾਂਸਲ ਨੂੰ ਸਿਰੋਪਾਓ ਦੀ ਬਖਸ਼ਿਸ਼ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹੈੱਡ ਗ੍ਰੰਥੀ ਭਾਈ ਹਰਜਿੰਦਰ ਸਿੰਘ,ਐਡੀਸ਼ਨਲ ਮੈਨੇਜਰ ਚੈਂਚਲ ਸਿੰਘ, ਭਾਈ ਸਤਨਾਮ ਸਿੰਘ, ਸਟੈਨੋ ਜਗਦੀਸ਼ ਲਾਲ, ਰਣਜੀਤ ਸਿੰਘ ਸੈਣੀ, ਚਤਰ ਸਿੰਘ ਆਦਿ ਹਾਜ਼ਰ ਸਨ।
;
;
;
;
;
;
;
;
;