ਸਾਬਕਾ ਮੁੱਖ ਸੰਸਦੀ ਸਕੱਤਰ ਮਨਜੀਤ ਸਿੰਘ ਮੰਨਾ ਨੂੰ ਸਦਮਾ, ਮਾਤਾ ਦਾ ਹੋਇਆ ਦਿਹਾਂਤ
ਤਰਨਤਾਰਨ, ਮੀਆਂਵਿੰਡ, 12 ਅਪ੍ਰੈਲ (ਗੁਰਪ੍ਰਤਾਪ ਸਿੰਘ ਸੰਧੂ )- ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਭਾਜਪਾ ਦੇ ਇੰਚਾਰਜ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਕਾਰਜਕਾਰੀ ਪ੍ਰਧਾਨ ਸਾਬਕਾ ਮੁੱਖ ਸੰਸਦੀ ਸਕੱਤਰ ਮਨਜੀਤ ਸਿੰਘ ਮੰਨਾ, ਜ਼ਿਲ੍ਹਾ ਪ੍ਰੀਸ਼ਦ ਤਰਨ ਤਾਰਨ ਦੇ ਸਾਬਕਾ ਚੇਅਰਮੈਨ ਰਣਜੀਤ ਸਿੰਘ ਮੀਆਂਵਿੰਡ, ਇੰਸਪੈਕਟਰ ਜ਼ੋਰਾਵਰ ਨੂੰ ਉਸ ਸਮੇਂ ਵੱਡਾ ਸਦਮਾ ਲੱਗਾ ਜਦੋਂ ਉਨ੍ਹਾਂ ਦੀ ਮਾਤਾ ਸਰਪੰਚ ਪ੍ਰਕਾਸ਼ ਕੌਰ ਦੀ ਬੀਤੀ ਰਾਤ ਦਸ ਕੁ ਵਜੇ ਦਿਹਾਂਤ ਹੋ ਗਿਆ। ਮਾਤਾ ਪ੍ਰਕਾਸ਼ ਕੌਰ ਪਿਛਲੇ ਕੁਝ ਦਿਨਾਂ ਤੋਂ ਬੀਮਾਰ ਚੱਲ ਰਹੇ ਸਨ ਜੋ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਵਿਚ ਦਾਖਲ ਸਨ। ਉਨ੍ਹਾਂ ਦੇ ਦਿਹਾਂਤ ਦੀ ਸੂਚਨਾ ਮਿਲਣ ਤੇ ਵੱਡੀ ਗਿਣਤੀ ਵਿਚ ਪਿੰਡ ਦੇ ਪਤਵੰਤੇ ਅਤੇ ਪਿੰਡ ਵਾਸੀ ਉਨ੍ਹਾਂ ਦੇ ਗ੍ਰਹਿ ਮੰਨਾ ਅਤੇ ਪਰਿਵਾਰ ਨਾਲ ਅਫਸੋਸ ਪ੍ਰਗਟ ਕਰਨ ਪਹੁੰਚ ਰਹੇ ਹਨ।
;
;
;
;
;
;
;
;