JALANDHAR WEATHER

ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਵਲੋਂ ਵਿਸਾਖੀ ਮੌਕੇ ਕੌਮ ਦੇ ਨਾਮ ਸੰਦੇਸ਼ ਜਾਰੀ

ਤਲਵੰਡੀ ਸਾਬੋ (ਬਠਿੰਡਾ), 12 ਅਪ੍ਰੈਲ (ਰਵਜੋਤ ਸਿੰਘ ਰਾਹੀ/ ਰਣਜੀਤ ਸਿੰਘ ਰਾਜੂ) - ਅੱਜ ਖ਼ਾਲਸਾ ਸਾਜਨਾ ਦਿਵਸ ਮੌਕੇ ਸਮੁੱਚੀ ਸਿੱਖ ਕੌਮ ਦੇ ਨਾਮ ਸੰਦੇਸ਼ ਜਾਰੀ ਕਰਦਿਆਂ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਟੇਕ ਸਿੰਘ ਧਨੌਲਾ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਸਮੁੱਚੇ ਖ਼ਾਲਸਾ ਪੰਥ ਨੂੰ ਇਕ ਝੰਡੇ ਦੇ ਥੱਲੇ ਇਕੱਠੇ ਹੋਣਾ ਪਵੇਗਾ। ਕਿਉਂਕਿ ਜਿੰਨਾ ਚਿਰ ਖ਼ਾਲਸਾ ਪੰਥ ਇਕੱਠਾ ਨਹੀਂ ਹੋਵੇਗਾ ਉਨ੍ਹਾਂ ਚਿਰ ਬੰਦੀ ਸਿੰਘਾਂ ਦੀ ਰਿਹਾਈ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਏਜੰਸੀਆਂ ਵਲੋਂ ਸਿੱਖ ਪੰਥ ਨੂੰ ਕਮਜ਼ੋਰ ਲਈ ਲਗਾਤਾਰ ਯਤਨ ਕੀਤੇ ਜਾ ਰਹੀ ਹਨ ਜਿਸ ਨੂੰ ਰੋਕਣ ਲਈ ਖ਼ਾਲਸਾ ਪੰਥ ਨੂੰ ਸੁਚੇਤ ਹੋਣ ਤੇ ਤਿਆਰ ਬਰ ਤਿਆਰ ਹੋਣ ਦੀ ਲੋੜ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਸ਼੍ਰੋਮਣੀ ਕਮੇਟੀ ਮੈਂਬਰ ਮੋਹਨ ਸਿੰਘ ਬੰਗੀ, ਗੁਰਪ੍ਰੀਤ ਸਿੰਘ ਝੱਬਰ, ਜਗਸੀਰ ਸਿੰਘ ਮਾਂਗੇਆਣਾ, ਅਵਤਾਰ ਸਿੰਘ ਬਨਵਾਲਾ ਆਦਿ ਮੌਜੂਦ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ