JALANDHAR WEATHER

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ 

ਸੁਨਾਮ ਊਧਮ ਸਿੰਘ ਵਾਲਾ, 14 ਅਪ੍ਰੈਲ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) - ਸੁਨਾਮ-ਬਠਿੰਡਾ ਸੜਕ 'ਤੇ ਹੋਏ ਹਾਦਸੇ 'ਚ ਇਕ ਮੋਟਰਸਾਇਕਲ ਸਵਾਰ ਨੌਜਵਾਨ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਹੈ।ਸਥਾਨਕ ਸਿਵਲ ਹਸਪਤਾਲ ਵਿਖੇ ਪੋਸਟਮਾਰਟਮ ਸਮੇ ਮ੍ਰਿਤਕ ਦੇ ਭਰਾ ਮੱਖਣ ਸਿੰਘ ਪਿੰਡ ਕੁਲਾਰ ਖ਼ੁਰਦ ਨੇ ਦੱਸਿਆ ਕਿ ਉਸ ਦਾ ਭਰਾ ਬਲਕਾਰ ਸਿੰਘ ਉਰਫ ਸੋਨੀ ਆਪਣੀ ਭੈਣ ਨੂੰ ਮਿਲਣ ਲਈ ਮੋਟਰਸਾਇਕਲ 'ਤੇ ਸ਼ੇਰੋਂ ਜਾ ਰਿਹਾ ਸੀ।ਜਿਵੇਂ ਹੀ ਉਹ ਸੁਨਾਮ-ਬਠਿੰਡਾ ਸੜਕ 'ਤੇ ਸਥਾਨਕ ਤਾਜ ਪੈਲੇਸ ਨੇੜੇ ਪੁੱਜਿਆ ਤਾਂ ਪਿੱਛੋਂ ਜਾ ਰਹੇ ਇਕ ਟਰਾਲੇ ਨੇ ਉਸ ਨੂੰ ਫੇਟ ਮਾਰਕੇ ਡੇਗ ਦਿੱਤਾ, ਜਿਸ ਕਾਰਨ ਬਲਕਾਰ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪੁਲਿਸ ਵਲੋਂ ਇਸ ਮਾਮਲੇ 'ਚ ਟਰਾਲਾ ਚਾਲਕ ਕੁਲਵਿੰਦਰ ਸਿੰਘ ਵਾਸੀ ਪਿੰਡ ਪੰਜ ਕੋਹਾ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ