JALANDHAR WEATHER

ਪੰਜਾਬ ਦੇ ਚੰਗੇ ਭਵਿੱਖ ਲਈ ਭਾਜਪਾ ਹੀ ਮੁੱਖ ਬਦਲ-ਵਿਜੇ ਸਾਂਪਲਾ

ਸ੍ਰੀ ਮੁਕਤਸਰ ਸਾਹਿਬ , 14 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚੇ ਅਨੁਸੂਚਿਤ ਜਾਤੀ ਨੈਸ਼ਨਲ ਕਮਿਸ਼ਨ ਦੇ ਸਾਬਕਾ ਚੇਅਰਮੈਨ ਅਤੇ ਸਾਬਕਾ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ ਨੇ ਕਿਹਾ ਕਿ ਪੰਜਾਬ ਦੇ ਚੰਗੇ ਭਵਿੱਖ ਲਈ ਭਾਜਪਾ ਹੀ ਮੁੱਖ ਬਦਲ ਹੈ ਅਤੇ 2027 ਵਿਚ ਪੰਜਾਬ ਵਿਚ ਭਾਜਪਾ ਦੀ ਸਰਕਾਰ ਲਿਆ ਕੇ ਸੂਬੇ ਨੂੰ ਤਰੱਕੀ ਦੀਆਂ ਲੀਹਾਂ 'ਤੇ ਤੋਰਿਆ ਜਾਵੇਗਾ । ਉਹ ਮਿੱਠਾ ਸਿੰਘ ਅਤੇ ਮਾਣਕ ਬਾਵਾ ਦੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਕਿਸੇ ਸਮੇਂ ਭਾਜਪਾ ਆਗੂਆਂ ਨੂੰ ਪਿੰਡਾਂ ਵਿਚ ਜਾਣਾ ਔਖਾ ਹੋ ਗਿਆ ਸੀ, ਪਰ ਹੁਣ ਪਿੰਡਾਂ ਵਾਲੇ ਭਾਜਪਾ ਦਾ ਸਵਾਗਤ ਕਰਨ ਲਈ ਬੈਠੇ ਹਨ। ਹੋਰ ਸਾਰੀਆਂ ਪਾਰਟੀਆਂ ਵਿਚੋਂ ਆਗੂਆਂ ਦਾ ਭਾਜਪਾ ਵਿਚ ਸ਼ਾਮਿਲ ਹੋਣਾ ਵੀ ਦਰਸਾਉਂਦਾ ਹੈ ਕਿ ਸਭ ਨੂੰ ਪੰਜਾਬ ਦਾ ਚੰਗਾ ਭਵਿੱਖ ਭਾਜਪਾ ਵਿਚੋਂ ਹੀ ਨਜ਼ਰ ਆ ਰਿਹਾ ਹੈ। ਉਨ੍ਹਾਂ ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ 'ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਤੋਂ ਸਭ ਵਰਗ ਦੁਖੀ ਹਨ ਅਤੇ ਇਸ ਸਰਕਾਰ ਨੂੰ ਚੱਲਦਾ ਕਰਨ ਲਈ ਮਨ ਬਣਾਈ ਬੈਠੇ ਹਨ। ਕਾਰੋਬਾਰੀਆਂ ਅਤੇ ਵਪਾਰੀਆਂ ਦੇ ਮਨ ਵਿਚ ਡਰ ਦਾ ਮਾਹੌਲ ਹੈ। ਕਿਉਂਕਿ ਫਿਰੌਤੀ ਦੀਆਂ ਕਾਲਾਂ ਆਉਣ ਕਰਕੇ ਅਜਿਹਾ ਲੱਗ ਰਿਹਾ ਹੈ ਕਿ ਪੰਜਾਬ ਵਿਚ ਸਰਕਾਰ ਨਾਂਅ ਦੀ ਕੋਈ ਚੀਜ਼ ਨਹੀਂ ਹੈ। ਇਸ ਮੌਕੇ ਰਾਜੇਸ਼ ਗੋਰਾ ਪਠੇਲਾ, ਕੁਲਦੀਪ ਸਿੰਘ ਭੰਗੇਵਾਲਾ, ਗੁਰਚਰਨ ਸਿੰਘ ਸੰਧੂ ਅਤੇ ਹੋਰ ਆਗੂ ਹਾਜ਼ਰ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ