ਸ਼ਰਧਾਲੂਆਂ ਨਾਲ ਭਰੀ ਬੱਸ ਹੋਈ ਹਾਦਸਾਗ੍ਰਤ, 6 ਦੀ ਮੌਤ
ਫ਼ਤਹਿਗੜ੍ਹ ਸਾਹਿਬ, 15 ਅਪ੍ਰੈਲ (ਬਲਜਿੰਦਰ ਸਿੰਘ)- ਫਤਿਹਗੜ੍ਹ ਸਾਹਿਬ ਵਿਚ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਇਕ ਬੱਸ ਪਲਟ ਗਈ। ਇਸ ਵਿਚ ਛੇ ਸ਼ਰਧਾਲੂਆਂ ਦੀ ਮੌਤ ਹੋ ਗਈ ਅਤੇ 15 ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਵਿਚ ਔਰਤਾਂ ਅਤੇ ਬੱਚੇ ਸ਼ਾਮਿਲ ਹਨ। ਉਨ੍ਹਾਂ ਨੂੰ ਤੁਰੰਤ ਨੇੜਲੇ ਹਸਪਤਾਲਾਂ ਵਿਚ ਦਾਖ਼ਲ ਕਰਵਾਇਆ ਗਿਆ ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਬੱਸ ਵਿਚ 40 ਸ਼ਰਧਾਲੂ ਸਵਾਰ ਸਨ। ਇਹ ਘਟਨਾ ਕੱਲ੍ਹ ਦੇਰ ਰਾਤ ਵਾਪਰੀ।
ਸ਼ਰਧਾਲੂ ਆਨੰਦਪੁਰ ਸਾਹਿਬ ਵਿਚ ਵਿਸਾਖੀ ਮੇਲੇ ਤੋਂ ਵਾਪਸ ਆ ਰਹੇ ਸਨ। ਇਸ ਦੌਰਾਨ ਪਿੰਡ ਹਿੰਮਤਪੁਰਾ ਨੇੜੇ ਬੱਸ ਵਿਚ ਤਕਨੀਕੀ ਨੁਕਸ ਪੈ ਗਿਆ। ਬੱਸ ਕੰਟਰੋਲ ਤੋਂ ਬਾਹਰ ਹੋ ਗਈ ਤੇ ਬਿਜਲੀ ਦੇ ਖੰਭੇ ਨਾਲ ਟਕਰਾ ਗਈ ਅਤੇ ਪਲਟ ਗਈ। ਬੱਸ ਵਿਚ ਸਵਾਰ ਯਾਤਰੀਆਂ ਦਾ ਕਹਿਣਾ ਹੈ ਕਿ ਪਲਟਣ ਤੋਂ ਬਾਅਦ ਅਚਾਨਕ ਕਰੰਟ ਲੱਗ ਗਿਆ।
ਹਾਦਸੇ ਕਾਰਨ ਮੌਕੇ 'ਤੇ ਹਫੜਾ-ਦਫੜੀ ਮਚ ਗਈ। ਸੂਚਨਾ ਮਿਲਣ 'ਤੇ ਸਥਾਨਕ ਪੁਲਿਸ ਅਤੇ ਬਚਾਅ ਟੀਮਾਂ ਤੁਰੰਤ ਮੌਕੇ 'ਤੇ ਪਹੁੰਚੀਆਂ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ। 12 ਜ਼ਖਮੀਆਂ ਨੂੰ ਮੋਰਿੰਡਾ ਅਤੇ ਨੌਂ ਨੂੰ ਫਤਿਹਗੜ੍ਹ ਸਾਹਿਬ ਲਿਜਾਇਆ ਗਿਆ।
ਗੰਭੀਰ ਜ਼ਖਮੀ ਸ਼ਰਧਾਲੂਆਂ ਨੂੰ ਚੰਡੀਗੜ੍ਹ ਪੀ.ਜੀ.ਆਈ. ਰੈਫਰ ਕਰ ਦਿੱਤਾ ਗਿਆ ਹੈ। ਬੱਸ ਵਿਚ ਸਵਾਰ ਸ਼ਰਧਾਲੂ ਬੱਸੀ ਪਠਾਣਾ ਦੇ ਨੇੜੇ ਪਿੰਡ ਮੇਨ ਮਾਜਰੀ ਦੇ ਸਨ।
ਮ੍ਰਿਤਕਾਂ ਵਿਚ ਰਣਜੀਤ ਕੌਰ ਪਤਨੀ ਬਲਜੀਤ ਸਿੰਘ ਬਾਸੀ ਪਿੰਡ ਮੈਣ ਮਾਜਰੀ, ਜਗਵਿੰਦਰ ਸਿੰਘ ਪੁੱਤਰ ਜਰਨੈਲ ਸਿੰਘ, ਇਕਬਾਲ ਸਿੰਘ, ਗ੍ਰੰਥੀ ਲਖਬੀਰ ਸਿੰਘ ਪੁੱਤਰ ਚਰਨਲ ਸਿੰਘ, ਹਰਬੀਰ ਸਿੰਘ ਪੁੱਤਰ ਹਰਮੇਲ ਸਿੰਘ, ਪ੍ਰਦੀਪ ਕੌਰ ਪਤਨੀ ਗੁਰਸੇਵਕ ਸਿੰਘ, ਕੁਲਵਿੰਦਰ ਸਿੰਘ ਪੁੱਤਰ ਕਰਨੈਲ ਸਿੰਘ ਬਾਸੀ ਕਲਰ ਮਾਜਰਾ ਵਜੋਂ ਸ਼ਾਮਿਲ ਹਨ।
;
;
;
;
;
;
;